ਪੇਸ਼ਾਵਰ (ਏਜੰਸੀ)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅਸ਼ਾਂਤ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ 3 ਵੱਖ-ਵੱਖ ਮੁਹਿੰਮਾਂ ਵਿਚ 11 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਆਰਮਡ ਫੋਰਸਿਜ਼ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਅਨੁਸਾਰ ਇਹ ਮੁਹਿੰਮਾਂ 17 ਅਤੇ 18 ਦਸੰਬਰ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਈਆਂ ਗਈਆਂ ਸਨ। ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਟਾਂਕ ਜ਼ਿਲ੍ਹੇ 'ਚ ਪਹਿਲੀ ਮਹਿੰਮ ਚਲਾਈ ਗਈ, ਜਿਸ 'ਚ 7 ਅੱਤਵਾਦੀ ਮਾਰੇ ਗਏ।
ਇਹ ਵੀ ਪੜ੍ਹੋ: ਕੈਨੇਡਾ 'ਚ 23 ਸਾਲਾ ਭਾਰਤੀ ਵਿਦਿਆਰਥਣ ਦਾ ਘਰ 'ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ
ਦੂਜੀ ਮੁਹਿੰਮ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਦੱਤਾ ਖੇਲ 'ਚ ਸ਼ੁਰੂ ਕੀਤੀ ਗਈ, ਜਿੱਥੇ 2 ਅੱਤਵਾਦੀ ਮਾਰੇ ਗਏ। ਮੋਹਮੰਦ ਜ਼ਿਲ੍ਹੇ 'ਚ 2 ਹੋਰ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਸੈਂਟਰ ਫਾਰ ਰਿਸਰਚ ਐਂਡ ਸਕਿਓਰਿਟੀ ਸਟੱਡੀਜ਼ (ਸੀ.ਆਰ.ਐੱਸ.ਐੱਸ.) ਵੱਲੋਂ ਜਾਰੀ ਰਿਪੋਰਟ ਮੁਤਾਬਕ 2024 ਦੀ ਤੀਜੀ ਤਿਮਾਹੀ (ਜੁਲਾਈ-ਸਤੰਬਰ) 'ਚ ਪਾਕਿਸਤਾਨ 'ਚ ਅੱਤਵਾਦੀ ਹਿੰਸਾ 'ਚ ਲੋਕਾਂ ਦੇ ਮਾਰੇ ਜਾਣ ਅਤੇ ਅੱਤਵਾਦ ਰੋਕੂ ਮਹਿੰਮਾਂ ਵਿਚ ਵੱਡੀ ਗਿਣਤੀ 'ਚ ਅੱਤਵਾਦੀਆਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਵਾਪਰੀਆਂ। ਇਸ ਮਿਆਦ ਦੌਰਾਨ ਦਰਜ 328 ਘਟਨਾਵਾਂ ਵਿੱਚ ਕੁੱਲ 722 ਲੋਕ ਮਾਰੇ ਗਏ, ਜਿਨ੍ਹਾਂ ਵਿਚ ਆਮ ਨਾਗਰਿਕ, ਸੁਰੱਖਿਆ ਕਰਮਚਾਰੀ ਅਤੇ ਅਪਰਾਧੀ ਸ਼ਾਮਲ ਹਨ , ਜਦੋਂਕਿ 615 ਹੋਰ ਜ਼ਖ਼ਮੀ ਹੋਏ।
ਇਹ ਵੀ ਪੜ੍ਹੋ: ਦੁੱਖਦਾਈ ਖਬਰ; ਸੁਨਹਿਰੀ ਭਵਿੱਖ ਲਈ ਅਮਰੀਕਾ ਗਏ 23 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ 23 ਸਾਲਾ ਭਾਰਤੀ ਵਿਦਿਆਰਥਣ ਦਾ ਘਰ 'ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY