ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਪੈਗੰਬਰ ਮੁਹੰਮਦ ਖ਼ਿਲਾਫ਼ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 2 ਨੇਤਾਵਾਂ ਦੀਆਂ ਵਿਵਾਦਿਤ ਟਿੱਪਣੀਆਂ 'ਤੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਭਾਰਤੀ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਤਲਬ ਕੀਤਾ ਹੈ। ਵਿਦੇਸ਼ ਦਫ਼ਤਰ (ਐੱਫ.ਓ.) ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਡਿਪਲੋਮੈਟ ਨੂੰ ਕਿਹਾ ਗਿਆ ਕਿ ਇਹ ਬਿਆਨ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ ਅਤੇ ਇਸ ਨਾਲ ਨਾ ਸਿਰਫ਼ ਪਾਕਿਸਤਾਨ ਦੇ ਲੋਕਾਂ, ਸਗੋਂ ਦੁਨੀਆ ਭਰ ਦੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਹ ਵੀ ਪੜ੍ਹੋ: BJP ਨੇਤਾ ਨੇ ਪੈਗੰਬਰ ਮੁਹੰਮਦ ਖ਼ਿਲਾਫ਼ ਕੀਤੀਆਂ ਵਿਵਾਦਿਤ ਟਿੱਪਣੀਆਂ, ਸਾਊਦੀ ਅਰਬ ਸਮੇਤ ਇਨ੍ਹਾਂ ਦੇਸ਼ਾਂ ਨੇ ਕੀਤੀ ਨਿੰਦਾ
ਐੱਫ.ਓ. ਨੇ ਭਾਰਤੀ ਡਿਪਲੋਮੈਟ ਨੂੰ ਦੱਸਿਆ ਕਿ ਪਾਕਿਸਤਾਨ ਸਰਕਾਰ ਭਾਰਤ ਵਿੱਚ ਸੱਤਾਧਾਰੀ ਭਾਜਪਾ ਦੇ 2 ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੇ ਗਏ ਅਤਿ ਅਪਮਾਨਜਨਕ ਬਿਆਨਾਂ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਪੂਰੀ ਤਰ੍ਹਾਂ ਰੱਦ ਕਰਦੀ ਹੈ। ਉਸ ਨੇ ਕਿਹ, 'ਭਾਰਤੀ ਡਿਪਲੋਮੈਟ ਨੂੰ ਦੱਸਿਆ ਗਿਆ ਕਿ ਪਾਕਿਸਤਾਨ ਭਾਜਪਾ ਸਰਕਾਰ ਵੱਲੋਂ ਉਕਤ ਅਧਿਕਾਰੀਆਂ ਵਿਰੁੱਧ ਦੇਰੀ ਨਾਲ ਅਤੇ ਲਾਪਰਵਾਹ ਤਰੀਕੇ ਨਾਲ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਦਾ ਨਿੰਦਾ ਕਰਦਾ ਹੈ। ਇਹ ਕਾਰਵਾਈ ਮੁਸਲਮਾਨਾਂ ਨੂੰ ਪੁੱਜੇ ਦੁੱਖ ਨੂੰ ਘੱਟ ਨਹੀਂ ਕਰ ਸਕਦੀ।'
ਇਹ ਵੀ ਪੜ੍ਹੋ: ਬ੍ਰਿਟੇਨ ਨੇ ਪੁਤਿਨ ਦੀ ਚਿਤਾਵਨੀ ਨੂੰ ਕੀਤਾ ਨਜ਼ਰਅੰਦਾਜ਼, ਯੂਕ੍ਰੇਨ ਨੂੰ ਕਰੇਗਾ ਤੋਪਾਂ ਦੀ ਸਪਲਾਈ
ਨਵੀਂ ਦਿੱਲੀ ਵਿੱਚ ਭਾਜਪਾ ਨੇ ਪੈਗੰਬਰ ਮੁਹੰਮਦ 'ਤੇ ਦਿੱਤੀਆਂ ਗਈਆਂ ਵਿਵਾਦਿਤ ਟਿੱਪਣੀਆਂ ਲਈ ਆਪਣੀ ਰਾਸ਼ਟਰੀ ਮਹਿਲਾ ਬੁਲਾਰਾ ਨੂਪੁਰ ਸ਼ਰਮਾ ਨੂੰ ਐਤਵਾਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਪਾਰਟੀ ਲੀਡਰਸ਼ਿਪ ਨੇ ਦਿੱਲੀ ਇਕਾਈ ਦੇ ਮੀਡੀਆ ਮੁਖੀ ਨਵੀਨ ਕੁਮਾਰ ਜਿੰਦਲ ਨੂੰ ਭਾਜਪਾ ਵਿੱਚੋਂ ਕੱਢਣ ਦਾ ਫੈਸਲਾ ਕੀਤਾ ਹੈ। ਟਿੱਪਣੀਆਂ ਨੂੰ ਲੈ ਕੇ ਮੁਸਲਿਮ ਭਾਈਚਾਰੇ ਦੇ ਵਿਰੋਧ ਦੇ ਵਿਚਕਾਰ, ਭਾਜਪਾ ਨੇ ਇਕ ਤਰ੍ਹਾਂ ਨਾਲ ਦੋਵਾਂ ਨੇਤਾਵਾਂ ਦੇ ਬਿਆਨਾਂ ਤੋਂ ਪੱਲਾ ਝਾੜਦਿਆਂ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਰਮ ਦੇ ਸਤਿਕਾਰਤ ਲੋਕਾਂ ਦਾ ਅਪਮਾਨ ਸਵੀਕਾਰ ਨਹੀਂ ਕਰਦੀ।
ਇਹ ਵੀ ਪੜ੍ਹੋ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਬਰੈਂਪਟਨ 'ਚ ਇਕੱਠੇ ਹੋਏ ਪੰਜਾਬੀ
ਪਾਕਿਸਤਾਨ ਨੇ ਭਾਜਪਾ ਲੀਡਰਸ਼ਿਪ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਦੇ ਕਾਰਕੁਨਾਂ ਦੀਆਂ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਪੈਗੰਬਰ ਦੀ ਸ਼ਾਨ 'ਤੇ ਹਮਲਾ ਕਰਨ ਲਈ ਉਨ੍ਹਾਂ ਵਿਰੁੱਧ ਨਿਰਣਾਇਕ ਅਤੇ ਠੋਸ ਕਦਮ ਚੁੱਕ ਕੇ ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਵੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਐਤਵਾਰ ਨੂੰ ਪੈਗੰਬਰ ਦੇ ਖ਼ਿਲਾਫ਼ "ਇਤਰਾਜ਼ਯੋਗ" ਟਿੱਪਣੀਆਂ ਦੀ ਨਿੰਦਾ ਕੀਤੀ ਸੀ। ਇਨ੍ਹਾਂ ਵਿਵਾਦਤ ਟਿੱਪਣੀਆਂ ਕਾਰਨ ਅਰਬ ਦੇਸ਼ਾਂ ਵਿੱਚ ਟਵਿੱਟਰ 'ਤੇ ਭਾਰਤੀ ਉਤਪਾਦਾਂ ਦਾ ਬਾਈਕਾਟ ਕਰਨ ਦੀ ਮੁਹਿੰਮ ਵੀ ਚਲਾਈ ਗਈ। ਸਾਊਦੀ ਅਰਬ, ਕਤਰ, ਈਰਾਨ ਅਤੇ ਕੁਵੈਤ ਵਰਗੇ ਦੇਸ਼ਾਂ ਨੇ ਵੀ ਇਨ੍ਹਾਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ: ਕੈਨੇਡੀਅਨ ਗਾਇਕ ਜੈਕਬ ਹੌਗਾਰਡ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦੋਸ਼ੀ ਕਰਾਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨੇ ਸ਼ੈਡੋ ਕੈਬਨਿਟ ਦਾ ਕੀਤਾ ਐਲਾਨ, 10 ਔਰਤਾਂ ਨੂੰ ਦਿੱਤੀ ਜਗ੍ਹਾ
NEXT STORY