ਪੇਸ਼ਾਵਰ— ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਸੁਸਾਈਡ ਅਟੈਕ ਕੀਤਾ, ਜਿਸ 'ਚ ਸੁਰੱਖਿਆ ਬਲਾਂ ਦੇ 23 ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਮੁਤਾਬਕ ਇਹ ਹਮਲਾ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲੇ ਦੇ ਦਰਬਾਨ ਇਲਾਕੇ 'ਚ ਹੋਇਆ।
ਇਹ ਵੀ ਪੜ੍ਹੋ : ਆਸਟ੍ਰੇਲੀਆ ਬਣਾ ਰਿਹੈ ਨਵੇਂ ਇਮੀਗ੍ਰੇਸ਼ਨ ਨਿਯਮ, ਜਾਣੋ ਭਾਰਤੀ ਵਿਦਿਆਰਥੀਆਂ ਤੇ ਪੇਸ਼ੇਵਰਾਂ 'ਤੇ ਕੀ ਹੋਵੇਗਾ ਅਸਰ
ਅੱਤਵਾਦੀਆਂ ਦੇ ਇੱਕ ਸਮੂਹ ਨੇ ਇੱਕ ਸਥਾਨਕ ਪੁਲਸ ਸਟੇਸ਼ਨ 'ਤੇ ਆਤਮਘਾਤੀ ਹਮਲਾ ਕੀਤਾ, ਜਿਸ ਵਿੱਚ ਸੁਰੱਖਿਆ ਬਲਾਂ ਦੇ 23 ਜਵਾਨ ਮਾਰੇ ਗਏ ਅਤੇ 16 ਜ਼ਖਮੀ ਹੋ ਗਏ। ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਪਾਕਿਸਤਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ : ‘ਜੈਵਿਕ ਬਾਲਣ ਪੜਾਅਵਾਰ ਢੰਗ ਨਾਲ ਖਤਮ’ ਕਰਨ ਦਾ ਮਤਾ ਜਲਵਾਯੂ ਦਸਤਾਵੇਜ਼ ’ਚੋਂ ਹਟਾਇਆ
ਇਸ ਤੋਂ ਪਹਿਲਾਂ ਨਵੰਬਰ ਮਹੀਨੇ 'ਚ ਵੀ ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ 'ਤੇ ਆਤਮਘਾਤੀ ਹਮਲਾ ਹੋਇਆ ਸੀ। ਆਤਮਘਾਤੀ ਹਮਲਾਵਰਾਂ ਸਮੇਤ ਭਾਰੀ ਹਥਿਆਰਾਂ ਨਾਲ ਲੈਸ 9 ਅੱਤਵਾਦੀ ਪੰਜਾਬ ਦੇ ਮੀਆਂਵਾਲੀ ਸਥਿਤ ਪਾਕਿਸਤਾਨ ਏਅਰਫੋਰਸ ਬੇਸ 'ਚ ਦਾਖਲ ਹੋਏ ਸਨ। ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ, ਜਿਸ 'ਚ 9 ਅੱਤਵਾਦੀ ਮਾਰੇ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੇਲੀਆ ਬਣਾ ਰਿਹੈ ਨਵੇਂ ਇਮੀਗ੍ਰੇਸ਼ਨ ਨਿਯਮ, ਜਾਣੋ ਭਾਰਤੀ ਵਿਦਿਆਰਥੀਆਂ ਤੇ ਪੇਸ਼ੇਵਰਾਂ 'ਤੇ ਕੀ ਹੋਵੇਗਾ ਅਸਰ
NEXT STORY