ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ) ਨੇ ਸੋਮਵਾਰ ਨੂੰ ਸੂਬੇ ਦੇ ਮੀਆਂਵਾਲੀ ਜ਼ਿਲ੍ਹੇ ਵਿਚ ਸੱਤ ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਸੀ.ਟੀ.ਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਐਤਵਾਰ ਦੇਰ ਰਾਤ ਜ਼ਿਲ੍ਹੇ ਦੇ ਮੇਕਰਵਾਲ ਇਲਾਕੇ ਵਿੱਚ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਇੱਕ ਆਪਰੇਸ਼ਨ ਚਲਾਇਆ ਗਿਆ ਸੀ, ਜਿਸ ਮਗਰੋਂ ਦਹਿਸ਼ਤਗਰਦਾਂ ਅਤੇ ਸੀ.ਟੀ.ਡੀ ਦੇ ਜਵਾਨਾਂ ਵਿਚਾਲੇ ਗੋਲੀਬਾਰੀ ਹੋਈ।
ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ 'ਚ ਹਮਾਸ ਦੇ ਹਮਲੇ ਦਾ 1 ਸਾਲ ਪੂਰਾ, ਕਈ ਪ੍ਰੋਗਰਾਮ ਆਯੋਜਿਤ, ਜੰਗ ਜਾਰੀ
ਗੋਲੀਬਾਰੀ ਦੌਰਾਨ ਸੱਤ ਅੱਤਵਾਦੀ ਮਾਰੇ ਗਏ, ਜਦੋਂ ਕਿ ਉਨ੍ਹਾਂ ਦੇ ਅੱਠ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਬਿਆਨ ਮੁਤਾਬਕ ਅੱਤਵਾਦੀਆਂ ਦੇ ਕਬਜ਼ੇ 'ਚੋਂ ਛੇ ਹੈਂਡ ਗ੍ਰਨੇਡ, ਸੱਤ ਕਲਾਸ਼ਨੀਕੋਵ, ਗੋਲੀਆਂ ਅਤੇ ਵਿਸਫੋਟਕ ਬਰਾਮਦ ਕੀਤੇ ਗਏ ਹਨ। ਸੀ.ਟੀ.ਡੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਹਸਪਤਾਲ ਲਿਜਾਇਆ ਗਿਆ ਹੈ। ਨਾਲ ਹੀ ਭੱਜਣ ਵਾਲੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਿਊਜ਼ੀਲੈਂਡ 'ਚ ਪੰਜਾਬੀ ਬੋਲਣ ਵਾਲਿਆਂ ਦੀ ਵਧੀ ਗਿਣਤੀ, ਅੰਕੜੇ ਜਾਰੀ
NEXT STORY