ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਦੇ ਫੌਜ ਮੁੱਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਮਿਲਟਰੀ ਅਦਾਲਤਾਂ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ 14 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨੀ ਫੌਜ ਦੀ ਮੀਡੀਆ ਇਕਾਈ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਸ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਮਿਲਟਰੀ ਅਦਾਲਤ ਵੱਲੋਂ 8 ਹੋਰ ਨੂੰ ਜੇਲ ਭੇਜ ਦਿੱਤਾ ਗਿਆ। ਦਸੰਬਰ 2014 ਵਿਚ ਪੇਸ਼ਾਵਰ ਦੇ ਇਕ ਸਕੂਲ ਵਿਚ 150 ਬੱਚਿਆਂ ਦੀ ਹੱਤਿਆ ਕੀਤੇ ਜਾਣ ਦੇ ਬਾਅਦ ਪਾਕਿਸਤਾਨ ਵਿਚ ਅੱਤਵਾਦੀਆਂ ਵਿਰੁੱਧ ਮੁਕੱਦਮਿਆਂ ਦੀ ਸੁਣਵਾਈ ਤੇਜ਼ੀ ਨਾਲ ਕਰਨ ਲਈ ਮਿਲਟਰੀ ਅਦਾਲਤਾਂ ਦਾ ਗਠਨ ਕੀਤਾ ਗਿਆ ਸੀ।
ਫੌਜ ਨੇ ਕਿਹਾ ਕਿ ਬਾਜਵਾ ਨੇ 14 ਖਤਰਨਾਕ ਅੱਤਵਾਦੀਆਂ ਨੂੰ ਸੁਣਾਈ ਗਈ ਸਜ਼ਾ-ਏ-ਮੌਤ ਦੀ ਪੁਸ਼ਟੀ ਕਰ ਦਿੱਤੀ ਹੈ। ਇਹ ਸਾਰੇ ਅੱਤਵਾਦ ਨਾਲ ਜੁੜੇ ਗੰਭੀਰ ਅਪਰਾਧਾਂ ਵਿਚ ਸ਼ਾਮਲ ਸਨ। ਇਹ ਸਾਰੇ ਹਥਿਆਰਬੰਦ ਬਲਾਂ 'ਤੇ ਹਮਲਾ ਕਰਨ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ 'ਤੇ ਹਮਲਾ ਕਰਨ, ਮਾਸੂਮਾਂ ਦੀ ਹੱਤਿਆ ਕਰਨ ਅਤੇ ਵਿੱਦਿਅਕ ਅਦਾਰਿਆਂ ਨੂੰ ਨਸ਼ਟ ਕਰਨ ਦੇ ਦੋਸ਼ੀ ਪਾਏ ਗਏ। ਪਾਕਿਸਤਾਨੀ ਫੌਜ ਦੀ ਮੀਡੀਆ ਇਕਾਈ ਨੇ ਕਿਹਾ,''ਉਨ੍ਹਾਂ ਨੇ 22 ਲੋਕਾਂ ਦੀ ਹੱਤਿਆ ਕਰ ਦਿੱਤੀ, ਜਿਸ ਵਿਚ 3 ਨਾਗਰਿਕ ਅਤੇ 19 ਸੁਰੱਖਿਆ ਕਰਮਚਾਰੀ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ ਘਟਨਾਵਾਂ ਵਿਚ 23 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਅੱਤਵਾਦੀਆਂ 'ਤੇ ਵਿਸ਼ੇਸ਼ ਮਿਲਟਰੀ ਅਦਾਲਤ ਵਿਚ ਮੁਕੱਦਮਾ ਚੱਲਿਆ, ਜਿੱਥੇ ਉਨ੍ਹਾਂ ਨੇ ਆਪਣਾ ਅਪਰਾਧ ਕਬੂਲ ਕਰ ਲਿਆ ਸੀ।''
ਚੀਨ ਦੌਰੇ ਦੌਰਾਨ ਸ਼ਿੰਜ਼ੋ ਆਬੇ ਨੇ ਕੀਤੇ 500 ਸਮਝੌਤਿਆਂ 'ਤੇ ਦਸਤਖਤ
NEXT STORY