ਇੰਟਰਨੈਸ਼ਨਲ ਡੈਸਕ (ਬਿਊਰੋ): ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸੰਸਦ ਵਿਚ 19 ਰਾਜਨੀਤਕ ਦਲਾਂ ਨੂੰ ਵਿੱਤੀ ਵੇਰਵਿਆਂ ਅਤੇ ਆਮਦਨ ਦੀ ਜਾਂਚ ਸੰਬੰਧੀ ਨੋਟਿਸ ਜਾਰੀ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਦੀ ਪ੍ਰਧਾਨਗੀ ਵਾਲੀ ਪੰਜ ਮੈਂਬਰੀ ਬੈਂਚ ਨੇ ਪੱਖਾਂ ਨੂੰ ਆਪਣੀ ਪ੍ਰਤੀਕਿਰਿਆ ਪੇਸ਼ ਕਰਨ ਲਈ 24 ਫਰਵਰੀ ਦੀ ਸਮੇਂ ਸੀਮਾ ਦਿੱਤੀ ਹੈ। ਚੋਣ ਕਮਿਸ਼ਨ ਦੀ ਇਹ ਕਾਰਵਾਈ ਉਦੋਂ ਹੋਈ ਹੈ ਜਦੋਂ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ ਨੇ ਕਮਿਸ਼ਨ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਇਮਰਾਨ ਖਾਨ ਦੀ ਪਾਰਟੀ ਨੂੰ ਵਿਦੇਸ਼ੀ ਫੰਡਿੰਗ ਮਾਮਲੇ ਵਿਚ ਹੋ ਰਹੀ ਅਚਾਨਕ ਦੇਰੀ ਕਾਰਨ ਇਸ ਦੀ ਜਲਦ ਸੁਣਵਾਈ ਦੀ ਮੰਗ ਕੀਤੀ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਨੇ ਕੋਰੋਨਾ ਦੀ ਤੀਜੀ ਲਹਿਰ ਨੂੰ ਹਰਾ ਦਿੱਤਾ ਹੈ : ਪ੍ਰਧਾਨ ਮੰਤਰੀ
ਪਟੀਸ਼ਨਕਰਤਾ ਵੱਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਵਕੀਲ ਸ਼ਾਹ ਖਾਵਰ ਚੋਣ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਕਾਰਵਾਈ ਦੌਰਾਨ ਚੋਣ ਕਮਿਸ਼ਨ ਦੇ ਰਾਜਨੀਤਕ ਵਿੱਤ ਵਿੰਗ ਨੇ ਸੰਸਦ ਵਿਚ ਸੀਟਾਂ ਰੱਖਣ ਵਾਲੇ ਸਾਰੇ ਰਾਜਨੀਤਕ ਦਲਾਂ ਦੇ ਵਿੱਤੀ ਵੇਰਵਿਆਂ ਦੀ ਜਾਂਚ ਦੇ ਸੰਬੰਧ ਵਿਚ ਇਕ ਰਿਪੋਰਟ ਪੇਸ਼ ਕੀਤੀ। ਚੋਣ ਕਮਿਸ਼ਨ ਨੇ ਰਿਪੋਰਟ ਦੀ ਇਕ ਕਾਪੀ ਖਾਵਰ ਨੂੰ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ। ਕਮਿਸ਼ਨ ਨੇ ਉਹਨਾਂ ਨੂੰ ਰਿਪੋਰਟ ਦੀ ਸਮੀਖਿਆ ਕਰਨ ਅਤੇ ਇਸ 'ਤੇ ਜੇਕਰ ਕੋਈ ਇਤਰਾਜ਼ ਹੈ ਤਾਂ ਉਸ ਨੂੰ ਦਰਜ ਕਰਾਉਣ ਲਈ ਕਿਹਾ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।
ਆਸਟ੍ਰੇਲੀਆ ਦੇ ਉੱਚੇ ਪਹਾੜਾਂ ਤੋਂ ਗੂੰਜਿਆ ਕਿਸਾਨਾਂ ਦੇ ਹੱਕ 'ਚ ਨਾਅਰਾ
NEXT STORY