ਪੇਸ਼ਾਵਰ — ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ (ਕੇਪੀਕੇ) 'ਚ ਸੋਮਵਾਰ ਨੂੰ ਕੁਝ ਅਣਪਛਾਤੇ ਅੱਤਵਾਦੀਆਂ ਨੇ ਪੁਲਸ ਦੀ ਮੋਬਾਈਲ ਵੈਨ 'ਤੇ ਹਮਲਾ ਕਰ ਦਿੱਤਾ, ਜਿਸ 'ਚ ਘੱਟੋ-ਘੱਟ ਦੋ ਪੁਲਸ ਕਰਮਚਾਰੀ ਮਾਰੇ ਗਏ ਅਤੇ ਤਿੰਨ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਕੇਪੀਕੇ ਦੇ ਲੱਕੀ ਮਰਵਾਤ ਜ਼ਿਲ੍ਹੇ ਵਿੱਚ ਵਾਪਰੀ ਜਦੋਂ ਹਮਲਾਵਰਾਂ ਨੇ ਇੱਕ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : 16 ਦਿਨ ਬੰਦ ਰਹਿਣ ਵਾਲੇ ਹਨ ਬੈਂਕ, ਜਾਣੋ ਸਤੰਬਰ ਮਹੀਨੇ ਵਿਚ ਛੁੱਟੀਆਂ ਦੀ ਸੂਚੀ
ਪੁਲਸ ਨੇ ਕਿਹਾ, "ਸੋਮਵਾਰ ਨੂੰ, ਕੁਝ ਅਣਪਛਾਤੇ ਅੱਤਵਾਦੀਆਂ ਨੇ ਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਪੁਲਸ ਮੋਬਾਈਲ ਵੈਨ 'ਤੇ ਹਮਲਾ ਕੀਤਾ, ਜਿਸ ਵਿੱਚ ਦੋ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ।" ਹਮਲਾਵਰਾਂ ਨੇ ਪੁਲਸ ਦੀ ਗੱਡੀ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ : ਦੁਨੀਆ ’ਚ ਫਿਰ ਮਚੇਗੀ ਹਾਹਾਕਾਰ, ਭਾਰਤ ਵੱਲੋਂ ਹੁਣ ਬਾਸਮਤੀ ਚੌਲਾਂ ਦੀ ਐਕਸਪੋਰਟ ਵੀ ਬੈਨ!
ਘਟਨਾ ਤੋਂ ਬਾਅਦ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਪੁਲਸ ਨੇ ਫਰਾਰ ਹਮਲਾਵਰਾਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪਾਕਿਸਤਾਨ ਦੇ ਕੇਪੀਕੇ ਸੂਬੇ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅੱਤਵਾਦੀਆਂ ਦੇ ਗੰਭੀਰ ਹਮਲੇ ਦੀ ਮਾਰ ਹੇਠ ਹਨ।
ਇਹ ਵੀ ਪੜ੍ਹੋ : ਚੀਨੀ ਲੋਕਾਂ ਨੇ ਜਾਪਾਨੀ ਉਤਪਾਦਾਂ ਦਾ ਕੀਤਾ ਬਾਇਕਾਟ, ਖ਼ਰੀਦਿਆ ਸਾਮਾਨ ਵੀ ਕਰ ਰਹੇ ਵਾਪਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਰਾਸ਼ਟਰਪਤੀ ਬਣੇ ਤਾਂ ਭਾਰਤੀ ਮੂਲ ਦਾ ਵਿਵੇਕ ਰਾਮਾਸਵਾਮੀ ਬਣੇਗਾ ਉਪ ਰਾਸ਼ਟਰਪਤੀ!
NEXT STORY