ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਨੇ ਸੋਮਵਾਰ ਨੂੰ ਦੇਸ਼ ਦੀਆਂ ਜੇਲਾਂ ਵਿਚ ਬੰਦ 261 ਭਾਰਤੀ ਕੈਦੀਆਂ ਦੀ ਸੂਚੀ ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਸੌਂਪੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਕਦਮ 21 ਮਈ 2008 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਡਿਪਲੋਮੈਟਿਕ ਪਹੁੰਚ ਦੇ ਸਮਝੌਤੇ ਦੇ ਉਪਬੰਧਾਂ ਦੇ ਤਹਿਤ ਚੁੱਕਿਆ ਗਿਆ ਹੈ। ਸਮਝੌਤੇ ਦੇ ਤਹਿਤ ਦੋਵੇਂ ਦੇਸ਼ ਇਕ-ਦੂਜੇ ਨੂੰ ਹਿਰਾਸਤ ਵਿਚ ਮੌਜੂਦ ਕੈਦੀਆਂ ਦੀ ਸੂਚੀ ਸਾਲ ਵਿਚ ਦੋ ਵਾਰ 1 ਜਨਵਰੀ ਅਤੇ 1 ਜੁਲਾਈ ਨੂੰ ਇਕ-ਦੂਜੇ ਨਾਲ ਸਾਂਝੀ ਕਰਦੇ ਹਨ।
ਰਿਪੋਰਟ ਵਿਚ ਕਿਹਾ ਗਿਆ,''ਪਾਕਿਸਤਾਨ ਦੀ ਸਰਕਾਰ ਨੇ ਦੇਸ਼ ਵਿਚ ਮੌਜੂਦ 261 ਭਾਰਤੀ ਕੈਦੀਆਂ (52 ਸਿਵਲ ਨਾਗਰਿਕ ਅਤੇ 209 ਮਛੇਰੇ) ਦੀ ਇਕ ਸੂਚੀ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਅੱਜ ਸੌਂਪੀ।'' ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਵੀ ਪਾਕਿਸਤਾਨੀ ਕੈਦੀਆਂ ਦੀ ਸੂਚੀ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਾਲ ਸਾਂਝੀ ਕਰੇਗੀ।
ਨਿਊਯਾਰਕ ਪ੍ਰਾਈਡ ਪਰੇਡ 'ਚ ਡੇਢ ਲੱਖ ਲੋਕਾਂ ਨੇ ਲਿਆ ਹਿੱਸਾ
NEXT STORY