ਇਸਲਾਮਾਬਾਦ (ਏਐਨਆਈ): ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਦੇ ਘੋਟਕੀ ਜ਼ਿਲ੍ਹੇ ਦੇ ਨੇੜੇ ਮੰਗਲਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰਿਆ। ਇਸ ਬੱਸ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 13 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ।ਸਮਾਚਾਰ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਬੱਸ ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ਤੋਂ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਜਾ ਰਹੀ ਸੀ, ਜਦੋਂ ਇਹ ਇੱਕ ਮੋਟਰਵੇਅ 'ਤੇ ਪਲਟ ਗਈ।
ਪੜ੍ਹੋ ਇਹ ਅਹਿਮ ਖ਼ਬਰ- TTP ਨਾਲ ਸ਼ਾਂਤੀ ਵਾਰਤਾ ਲਈ ਅਫਗਾਨਿਸਤਾਨ ਜਾਵੇਗੀ ਪਾਕਿਸਤਾਨ ਦੀ 50 ਮੈਂਬਰੀ ਜਿਰਗਾ
ਮੋਟਰਵੇਅ ਪੁਲਸ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਸਾਰੇ ਪੀੜਤਾਂ ਨੂੰ ਸਥਾਨਕ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ ਹੈ, ਨਾਲ ਹੀ 10 ਜ਼ਖਮੀ ਯਾਤਰੀਆਂ ਦੀ ਹਾਲਤ ਗੰਭੀਰ ਹੈ।ਸ਼ਿਨਹੂਆ ਦੀ ਰਿਪੋਰਟ ਮੁਤਾਬਕ ਮੋਟਰਵੇ ਪੁਲਸ ਦੇ ਅਨੁਸਾਰ, ਜ਼ਿਆਦਾਤਰ ਜ਼ਖਮੀ ਯਾਤਰੀ ਸਿੰਧ ਦੇ ਵੱਖ-ਵੱਖ ਸ਼ਹਿਰਾਂ ਅਤੇ ਦੇਸ਼ ਦੇ ਪੂਰਬੀ ਪੰਜਾਬ ਸੂਬੇ ਦੇ ਸਨ।ਪਾਕਿਸਤਾਨ ਵਿੱਚ ਮੁੱਖ ਤੌਰ 'ਤੇ ਖਰਾਬ ਰੱਖ-ਰਖਾਅ ਵਾਲੇ ਵਾਹਨਾਂ, ਖਸਤਾਹਾਲ ਸੜਕਾਂ ਦੇ ਨਾਲ-ਨਾਲ ਸੜਕ ਸੁਰੱਖਿਆ ਉਪਾਵਾਂ ਦੀ ਅਣਗਹਿਲੀ ਕਾਰਨ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ।
TTP ਨਾਲ ਸ਼ਾਂਤੀ ਵਾਰਤਾ ਲਈ ਅਫਗਾਨਿਸਤਾਨ ਜਾਵੇਗੀ ਪਾਕਿਸਤਾਨ ਦੀ 50 ਮੈਂਬਰੀ ਜਿਰਗਾ
NEXT STORY