ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਕੋਰੋਨਾਵਾਇਰਸ ਦਾ 6ਵਾਂ ਮਾਮਲਾ ਸਾਹਮਣੇ ਆਇਆ ਹੈ। ਸਿੰਧ ਸਿਹਤ ਵਿਭਾਗ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਵੀਰਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਕਿ ਈਰਾਨ ਤੋਂ ਪਰਤੇ 69 ਸਾਲ ਦੇ ਇਕ ਸ਼ਖਸ ਵਿਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਡਾਨ ਦੇ ਮੀਡੀਆ ਇੰਸਟੀਚਿਊਟ ਦੀ ਰਿਪੋਰਟ ਦੇ ਮੁਤਾਬਕ ਇਹ ਸ਼ਖਸ 25 ਫਰਵਰੀ ਨੂੰ ਈਰਾਨ ਤੋਂ ਪਰਤਿਆ ਸੀ ਅਤੇ ਉਹ ਅਕਸਰ ਉੱਥੇ ਆਉਂਦਾ-ਜਾਂਦਾ ਹੈ।
ਪੜ੍ਹੋ ਇਹ ਅਹਿਮ ਖਬਰ- ਚੀਨ 'ਚ ਮ੍ਰਿਤਕਾਂ ਦੀ ਗਿਣਤੀ ਹੋਈ 3,042, ਦੁਨੀਆ ਭਰ 'ਚ 1 ਲੱਖ ਲੋਕ ਇਨਫੈਕਟਿਡ
ਸਿਹਤ ਵਿਭਾਗ ਨੇ ਦੱਸਿਆ ਕਿ ਜਦੋਂ ਸ਼ਖਸ ਵਿਚ ਕੋਰੋਨਾਵਾਇਰਸ ਦੇ ਲੱਛਣ ਨਜ਼ਰ ਆਏ ਤਾਂ ਉਸ ਦਾ ਟੈਸਟ ਕੀਤਾ ਗਿਆ ਜਿਸ ਵਿਚ ਉਹ ਪੌਜੀਟਿਵ ਪਾਇਆ ਗਿਆ। ਇੱਥੇ ਦੱਸ ਦਈਏ ਕਿ ਸਿੰਧ ਵਿਚ ਹੁਣ ਤੱਕ ਕੋਰੋਨਾਵਾਇਰਸ ਦੇ 3 ਮਾਮਲੇ ਸਾਹਮਣੇ ਆ ਚੁੱਕੇ ਹਨ। ਦੁਨੀਆ ਭਰ ਵਿਚ ਇਸ ਵਾਇਰਸ ਨਾਲ 3,282 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਨਫੈਕਟਿਡ ਲੋਕਾਂ ਦੀ ਗਿਣਤੀ 97,735 ਹੈ।
ਪੜ੍ਹੋ ਇਹ ਅਹਿਮ ਖਬਰ- 101 ਸਾਲ ਦੇ ਬਜ਼ੁਰਗ ਨੇ ਜਿੱਤੀ ਕੋਰੋਨਾ ਤੋਂ ਜੰਗ, 1 ਹਫਤੇ 'ਚ ਮਿਲੀ ਛੁੱਟੀ
ਨਿਊਜ਼ ਏਜੰਸੀ ਏ.ਐੱਫ.ਪੀ. ਦੇ ਮੁਤਾਬਕ ਚੀਨ ਵਿਚ ਹੁਣ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3,042 ਹੋ ਚੁੱਕੀ ਹੈ। ਮਹਾਮਾਰੀ ਦਾ ਰੂਪ ਲੈ ਚੁੱਕਾ ਕੋਰੋਨਾਵਾਇਰਸ ਹੁਣ ਭਾਰਤ ਵਿਚ ਵੀ ਆਪਣਾ ਕਹਿਰ ਵਰ੍ਹਾ ਰਿਹਾ ਹੈ। ਇੱਥੇ ਵੀਰਵਾਰ ਨੂੰ ਇਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ ਅਚਾਨਕ ਵੱਧ ਕੇ 31 ਹੋ ਗਈ।
ਅਮਰੀਕਾ 'ਚ 10 ਸਾਲਾ ਮੁੰਡੇ ਨੇ ਪੁਲਸ 'ਤੇ ਚਲਾਈਆਂ ਗੋਲੀਆਂ
NEXT STORY