ਪੇਸ਼ਾਵਰ — ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਸ਼ਨੀਵਾਰ ਨੂੰ ਪੰਜਾਬ ਸੂਬੇ 'ਚ ਸ਼੍ਰੀਲੰਕਾਈ ਨਾਗਰਿਕ ਦੀ ਪਿਛਲੇ ਸਾਲ ਦਸੰਬਰ 'ਚ ਹੋਈ ਲਿੰਚਿੰਗ ਦੇ ਮਾਮਲੇ 'ਚ 89 ਲੋਕਾਂ 'ਤੇ ਦੋਸ਼ ਤੈਅ ਕੀਤੇ ਹਨ। ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐਲਪੀ) ਦੇ ਸਮਰਥਕਾਂ ਸਮੇਤ 800 ਤੋਂ ਵੱਧ ਲੋਕਾਂ ਦੀ ਭੀੜ ਨੇ 3 ਦਸੰਬਰ, 2021 ਨੂੰ ਸਿਆਲਕੋਟ ਜ਼ਿਲ੍ਹੇ ਵਿੱਚ ਈਸ਼ਨਿੰਦਾ ਦੇ ਦੋਸ਼ਾਂ ਵਿੱਚ ਇੱਕ ਕੱਪੜਾ ਫੈਕਟਰੀ ਉੱਤੇ ਹਮਲਾ ਕੀਤਾ ਅਤੇ ਇਸਦੇ 47 ਸਾਲਾ ਜਨਰਲ ਮੈਨੇਜਰ ਪ੍ਰਿਅੰਤਾ ਦੀ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਸੀ।
ਇਸ ਤੋਂ ਬਾਅਦ ਭੀੜ ਨੇ ਲਾਸ਼ ਨੂੰ ਅੱਗ ਲਗਾ ਦਿੱਤੀ। ਫੈਕਟਰੀ ਦੇ ਕੁਝ ਕਰਮਚਾਰੀਆਂ ਨੇ ਕੁਮਾਰਾ 'ਤੇ ਫੈਕਟਰੀ 'ਚ ਮਸ਼ੀਨਾਂ ਦੀ ਜਾਂਚ ਦੌਰਾਨ ਇਸਲਾਮਿਕ ਆਇਤਾਂ ਵਾਲਾ ਟੀਐੱਲਪੀ ਪੋਸਟਰ ਪਾੜਨ ਦਾ ਦੋਸ਼ ਲਗਾਇਆ ਸੀ। ਅਦਾਲਤ ਦੇ ਇਕ ਅਧਿਕਾਰੀ ਨੇ ਸੁਣਵਾਈ ਤੋਂ ਬਾਅਦ ਪੀਟੀਆਈ ਨੂੰ ਦੱਸਿਆ, ''ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਦੀ ਜੱਜ ਨਤਾਸ਼ਾ ਨਸੀਮ ਨੇ ਸ਼ਨੀਵਾਰ ਨੂੰ ਇੱਥੇ ਕੋਟ ਲਖਪਤ ਜੇਲ 'ਚ ਮੁਕੱਦਮੇ ਦੀ ਸੁਣਵਾਈ ਦੌਰਾਨ ਈਸ਼ਨਿੰਦਾ ਦੇ ਦੋਸ਼ 'ਚ 89 ਲੋਕਾਂ ਨੂੰ ਕੁੱਟ-ਕੁੱਟ ਕੇ ਸਾੜਨ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ।
ਉਨ੍ਹਾਂ ਕਿਹਾ ਕਿ ਜੱਜ ਨੇ ਸਰਕਾਰੀ ਵਕੀਲਾਂ ਨੂੰ 14 ਮਾਰਚ ਨੂੰ ਗਵਾਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਅਧਿਕਾਰੀ ਨੇ ਕਿਹਾ ਕਿ ਸ਼ੱਕੀਆਂ ਨੇ ਅਪਰਾਧ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਵਿੱਚ ਸੁਣਵਾਈ ਚੱਲ ਰਹੀ ਹੈ। ਵੀਡੀਓ ਫੁਟੇਜ ਰਾਹੀਂ ਮੁਲਜ਼ਮਾਂ ਦੀ ਭੂਮਿਕਾ ਦੀ ਪਛਾਣ ਕੀਤੀ ਗਈ ਹੈ। ਕੁਮਾਰਾ ਪਿਛਲੇ ਸੱਤ ਸਾਲਾਂ ਤੋਂ ਸਿਆਲਕੋਟ ਜ਼ਿਲ੍ਹੇ ਦੇ ਰਾਜਕੋ ਇੰਡਸਟਰੀਜ਼ ਵਿੱਚ ਜਨਰਲ ਮੈਨੇਜਰ ਵਜੋਂ ਕੰਮ ਕਰ ਰਿਹਾ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਇਸ ਮਹਿਲਾ ਪਾਇਲਟ ਦੀ ਬਹਾਦਰੀ ਨੂੰ ਸਲਾਮ, ਯੂਕ੍ਰੇਨ ਤੋਂ ਸੁਰੱਖਿਅਤ ਵਾਪਸ ਲਿਆਈ 800 ਤੋਂ ਵੱਧ ਭਾਰਤੀ ਵਿਦਿਆਰਥੀ
NEXT STORY