ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਵਿਚ ਈਸ਼ਨਿੰਦਾ ਦੇ ਦੋਸ਼ ਦਾ ਸਾਹਮਣਾ ਕਰਨ ਵਾਲੀ ਈਸਾਈ ਮਹਿਲਾ ਆਸੀਆ ਬੀਬੀ ਨੂੰ ਸੁਪਰੀਮ ਕੋਰਟ ਨੇ ਬੁੱਧਵਾਰ (31 ਅਕਤੂਬਰ) ਨੂੰ ਰਿਹਾਅ ਕਰ ਦਿੱਤਾ ਸੀ। ਇਸ ਰਿਹਾਈ ਦੇ ਬਾਅਦ ਆਸੀਆ ਬੀਬੀ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਇਕ ਪਾਸੇ ਪਾਕਿਸਤਾਨ ਸਰਕਾਰ ਨੇ ਇਸਲਾਮੀ ਕੱਟੜਪੰਥੀਆਂ ਨੂੰ ਉਨ੍ਹਾਂ ਦੀ ਰਿਹਾਈ ਦੇ ਵਿਰੁੱਧ ਅਪੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਤਾਂ ਦੂਜੇ ਪਾਸੇ ਉਸ ਦਾ ਨਾਮ ਉਡਾਣ ਪਾਬੰਦੀ ਸੂਚੀ ਵਿਚ ਪਾ ਦਿੱਤਾ ਹੈ। ਜਿਸ ਨਾਲ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕਦੀ।
ਆਸੀਆ ਦੇ ਪਤੀ ਆਸ਼ਿਕ ਮਸੀਹ ਨੇ ਬਰਲਿਨ ਵਿਚ ਇਕ ਜਰਮਨ ਰੇਡੀਓ ਨਾਲ ਗੱਲਬਾਤ ਵਿਚ ਪਾਕਿਸਤਾਨ ਸਰਕਾਰ ਦੇ ਰਵੱਈਏ ਦੀ ਨਿੰਦਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀ ਪਤਨੀ ਨੂੰ ਸੁਰੱਖਿਆ ਮੁਹੱਈਆ ਪ੍ਰਦਾਨ ਕਰਨ ਲਈ ਕਿਹਾ ਹੈ। ਆਸੀਆ ਦੀ ਰਿਹਾਈ ਨੂੰ ਲੈ ਕੇ ਪਾਕਿਸਤਾਨ ਵਿਚ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਸਬੰਧ ਵਿਚ ਪੁਲਸ ਨੇ ਕਰੀਬ 2,000 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਇੱਥੇ ਦੱਸ ਦਈਏ ਕਿ ਕੱਟੜਪੰਥੀ ਸੰਗਠਨ ਆਸੀਆ ਦੀ ਰਿਹਾਈ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਭਾਵੇਂਕਿ ਸ਼ਨੀਵਾਰ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਬੰਦ ਹੋਣ ਦੀ ਵੀ ਖਬਰ ਆਈ ਸੀ। ਸੁਪਰੀਮ ਕਰੋਟ ਵਿਚ ਆਸੀਆ ਦਾ ਕੇਸ ਲੜਨ ਵਾਲੇ ਵਕੀਲ ਨੇ ਡਰ ਕੇ ਦੇਸ਼ ਛੱਡ ਦਿੱਤਾ ਹੈ।
ਇਸ ਦੇਸ਼ 'ਚ ਸਮਾਜਿਕ ਸਦਭਾਵਨਾ ਵਧਾਉਣ ਦਾ ਤਰੀਕਾ ਹੈ ਦੀਵਾਲੀ
NEXT STORY