ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਨੇ ਆਪਣੀ ਪੂਰੀ ਬਾਲਗ ਆਬਾਦੀ ਦਾ ਐਂਟੀ ਕੋਰੋਨਾ ਵਾਇਰਸ ਟੀਕਾਕਰਨ ਸ਼ੁਰੂ ਕੀਤਾ ਹੈ। ਦੇਸ਼ ਵਿਚ ਹੁਣ ਤੱਕ ਸਿਰਫ 5 ਫੀਸਦੀ ਆਬਾਦੀ ਦਾ ਟੀਕਾਕਰਨ ਕੀਤਾ ਗਿਆ ਹੈ। ਯੋਜਨਾ ਅਤੇ ਵਿਕਾਸ ਮੰਤਰੀ ਅਸਦ ਉਮਰ ਨੇ ਟਵਿੱਟਰ 'ਤੇ ਕਿਹਾ ਕਿ ਵੀਰਵਾਰ ਤੋਂ 19 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਖੁੱਲ੍ਹ ਜਾਵੇਗਾ। ਹੁਣ ਤੱਕ 30 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਦਾਹੀ ਟੀਕਾਕਰਨ ਕੀਤਾ ਜਾ ਰਿਹਾ ਸੀ।
ਪੜ੍ਹੋ ਇਹ ਅਹਿਮ ਖਬਰ- ਦੱਖਣੀ ਕੋਰੀਆ ਦਾ ਵੱਡਾ ਫੈ਼ਸਲਾ, ਹੁਣ ਜੁਲਾਈ ਤੋਂ ਮਾਸਕ ਪਾਉਣਾ ਨਹੀਂ ਹੋਵੇਗਾ ਲਾਜ਼ਮੀ
ਪਾਕਿਸਤਾਨ ਵਿਚ ਹਾਲ ਹੀ ਦਿਨਾਂ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਵਿਚ ਕਮੀ ਆਈ ਹੈ ਪਰ ਟੀਕਾਕਰਨ ਪ੍ਰਕਿਰਿਆ ਸੁਸਤ ਹੈ। ਦੇਸ਼ ਵਿਚ ਟੀਕਾਕਰਨ ਚੀਨ ਵਿਚ ਬਣੇ ਟੀਕਿਆਂ ਨਾਲ ਕੀਤਾ ਜਾ ਰਿਹਾ ਹੈ। ਪਾਕਿਸਤਾਨ ਵਿਚ ਹੁਣ ਤੱਕ 9,08,576 ਮਾਮਲਿਆਂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ ਅਤੇ 20,465 ਲੋਕਾਂ ਦੀ ਵਾਇਰਸ ਕਾਰਨ ਜਾਨ ਜਾ ਚੁੱਕੀ ਹੈ।
ਦੱਖਣੀ ਕੋਰੀਆ ਦਾ ਵੱਡਾ ਫੈ਼ਸਲਾ, ਹੁਣ ਜੁਲਾਈ ਤੋਂ ਮਾਸਕ ਪਾਉਣਾ ਨਹੀਂ ਹੋਵੇਗਾ ਲਾਜ਼ਮੀ
NEXT STORY