ਇਸਲਾਮਾਬਾਦ (ਵਾਰਤਾ)— ਪਾਕਿਸਤਾਨ ਨੇ ਈਦ-ਉਲ-ਜੁਹਾ ਦੇ ਮੱਦੇਨਜ਼ਰ ਅਫਗਾਨਿਸਤਾਨ ਸਰਕਾਰ ਦੇ ਤਾਲਿਬਾਨ ਨਾਲ 3 ਮਹੀਨੇ ਦੀ ਜੰਗਬੰਦੀ ਦੇ ਐਲਾਨ ਦਾ ਸਵਾਗਤ ਕੀਤਾ ਹੈ। ਪਾਕਿਸਤਾਨ ਦੀ ਇਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ,''ਪਾਕਿਸਤਾਨ ਉਨ੍ਹਾਂ ਸਾਰੀਆਂ ਕੋਸ਼ਿਸ਼ਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦਾ ਹੈ ਜਿਸ ਨਾਲ ਅਫਗਾਨਿਸਤਾਨ ਵਿਚ ਸਥਿਰਤਾ ਅਤੇ ਸਥਾਈ ਸ਼ਾਂਤੀ ਸਥਾਪਿਤ ਕਰਨ ਵਿਚ ਮਦਦ ਮਿਲੇ।''
ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾਕਟਰ ਫੈਜ਼ਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਦਮਾਂ ਨਾਲ ਸ਼ਾਂਤੀ ਅਤੇ ਸਥਿਰਤਾ ਦਾ ਮਾਹੌਲ ਬਣਦਾ ਹੈ। ਗੌਰਤਲਬ ਹੈ ਕਿ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਐਤਵਾਰ ਨੂੰ ਤਾਲਿਬਾਨ ਨਾਲ ਜੰਗਬੰਦੀ ਦਾ ਐਲਾਨ ਕੀਤਾ ਸੀ।
ਪਾਕਿ 'ਚ ਪੰਜਾਬ ਦੇ ਚੁਣੇ ਗਏ ਨਵੇਂ ਮੁੱਖ ਮੰਤਰੀ ਬੁਜ਼ਦਾਰ 'ਤੇ ਹੱਤਿਆਵਾਂ ਦਾ ਦੋਸ਼
NEXT STORY