ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਇਮਰਾਨ ਖਾਨ ਦੀ ਪਾਰਟੀ ਦੇ ਸਮਰਥਕਾਂ ਵਲੋਂ ਪਿਛਲੇ ਹਫ਼ਤੇ ਇਸਲਾਮਾਬਾਦ ਵਿਚ ਕੀਤੇ ਗਏ ਪ੍ਰਦਰਸ਼ਨ ਨਾਲ ਸਬੰਧਤ ਇਕ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਖਾਨ, ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ, ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਅਤੇ 93 ਹੋਰਾਂ ਖਿਲਾਫ ਸੋਮਵਾਰ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। 'ਪਾਕਿਸਤਾਨ ਤਹਿਰੀਕ-ਏ-ਇਨਸਾਫ' (ਪੀ.ਟੀ.ਆਈ.) ਦੇ ਸੰਸਥਾਪਕ ਇਮਰਾਨ ਖਾਨ ਨੇ 24 ਨਵੰਬਰ ਨੂੰ ਦੇਸ਼ ਵਿਆਪੀ ਪ੍ਰਦਰਸ਼ਨਾਂ ਲਈ "ਆਖਰੀ ਕਾਲ" ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਦੀ ਅਤੇ ਹੋਰ ਨੇਤਾਵਾਂ ਦੀ ਰਿਹਾਈ ਦੀ ਮੰਗ ਕਰਨ, 8 ਫਰਵਰੀ ਦੀਆਂ ਚੋਣਾਂ ਵਿੱਚ ਪੀ.ਟੀ.ਆਈ. ਦੀ ਜਿੱਤ ਨੂੰ ਮਾਨਤਾ ਦੇਣ ਤੋਂ ਇਲਾਵਾ 26ਵੀਂ ਸੰਵਿਧਾਨਕ ਸੋਧ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। 26ਵੀਂ ਸੰਵਿਧਾਨਕ ਸੋਧ ਨੇ ਜੱਜਾਂ ਅਤੇ ਚੀਫ਼ ਜਸਟਿਸ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਬਦਲ ਦਿੱਤਾ ਸੀ।
ਇਹ ਵੀ ਪੜ੍ਹੋ: ਕੈਨੇਡਾ 'ਚ ਸ਼ਰਣ ਲਈ ਦਾਅਵਾ ਕਰਨਾ ਹੁਣ ਨਹੀਂ ਰਿਹਾ ਆਸਾਨ, ਸਰਕਾਰ ਨੇ ਬਣਾਈ ਇਹ ਯੋਜਨਾ
ਇਸਲਾਮਾਬਾਦ ਪੁਲਸ ਨੇ ਇਸਲਾਮਾਬਾਦ ਸਥਿਤ ਅੱਤਵਾਦ ਰੋਕੂ ਅਦਾਲਤ (ਏ.ਟੀ.ਸੀ.) ਨੂੰ 96 ਸ਼ੱਕੀਆਂ ਦੀ ਸੂਚੀ ਸੌਂਪੀ, ਜਿਸ ਵਿਚ ਪਾਰਟੀ ਦੇ ਪ੍ਰਮੁੱਖ ਨੇਤਾ ਇਮਰਾਨ ਖਾਨ, ਬੁਸ਼ਰਾ ਬੀਬੀ, ਗੰਡਾਪੁਰ, ਸਾਬਕਾ ਰਾਸ਼ਟਰਪਤੀ ਆਰਿਫ ਅਲਵੀ, ਨੈਸ਼ਨਲ ਅਸੈਂਬਲੀ ਦੇ ਸਾਬਕਾ ਸਪੀਕਰ ਅਸਦ ਕੈਸਰ, ਪਾਰਟੀ ਪ੍ਰਧਾਨ ਗੌਹਰ ਖਾਨ, ਨੈਸ਼ਨਲ ਅਸੈਂਬਲੀ 'ਚ ਵਿਰੋਧੀ ਧਿਰ ਦੇ ਨੇਤਾ ਉਮਰ ਅਯੂਬ ਖਾਨ ਸਮੇਤ ਕਈ ਹੋਰ ਨੇਤਾਵਾਂ ਦੇ ਨਾਂ ਸ਼ਾਮਲ ਸਨ। ਇਸਲਾਮਾਬਾਦ ਪੁਲਸ ਨੇ ਅਦਾਲਤ ਨੂੰ ਇਨ੍ਹਾਂ ਸਾਰਿਆਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ ਸੀ ਅਤੇ ਏ.ਟੀ.ਸੀ. ਜੱਜ ਤਾਹਿਰ ਅੱਬਾਸ ਸਿਪਰਾ ਨੇ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਖਾਨ ਸਮੇਤ 96 ਲੋਕਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ।
ਇਹ ਵੀ ਪੜ੍ਹੋ: ਟਰੰਪ ਦੀ ਸਿੱਧੀ ਧਮਕੀ, ਜੇਕਰ ਮੇਰੇ ਸਹੁੰ ਚੁੱਕਣ ਤੋਂ ਪਹਿਲਾਂ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਪੇਸ 'ਚ ਟ੍ਰੈਫਿਕ ਜਾਮ! ਘੁੰਮ ਰਹੇ ਮਲਬੇ ਦੇ 12 ਕਰੋੜ ਟੁੱਕੜੇ, ਬਣੇ ਖ਼ਤਰਾ
NEXT STORY