ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 431 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਮਹਾਮਾਰੀ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਨੈਸ਼ਨਲ ਕਮਾਂਡ ਆਪਰੇਸ਼ਨ ਸੈਂਟਰ (NCOC) ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। NCOC ਨੇ ਕਿਹਾ ਕਿ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 12,86,453 ਹੋ ਗਈ ਹੈ ਅਤੇ ਹੁਣ ਤੱਕ ਦੇਸ਼ ਵਿਚ 12,45,344 ਮਰੀਜ਼ਾਂ ਨੇ ਇਸ ਮਹਾਂਮਾਰੀ ਨੂੰ ਹਰਾਇਆ ਹੈ।
ਦੇਸ਼ 'ਚ ਅਜੇ ਵੀ ਕੋਰੋਨਾ ਦੇ ਕੁੱਲ 12,348 ਐਕਟਿਵ ਮਾਮਲੇ ਹਨ, ਜਿਨ੍ਹਾਂ 'ਚੋਂ 858 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਜਾਨਲੇਵਾ ਵਾਇਰਸ ਦੀ ਲਾਗ ਕਾਰਨ 8 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 28,761 ਹੋ ਗਈ ਹੈ। ਪਾਕਿਸਤਾਨ ਦਾ ਦੱਖਣੀ ਸਿੰਧ ਸੂਬਾ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ, ਜਿੱਥੇ ਪੀੜਤਾਂ ਦੀ ਕੁੱਲ ਗਿਣਤੀ 4,76,494 ਤੱਕ ਪਹੁੰਚ ਗਈ ਹੈ। ਇਸ ਤੋਂ ਬਾਅਦ ਪੂਰਬੀ ਪੰਜਾਬ ਸੂਬੇ ਵਿਚ ਪੀੜਤਾਂ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,43,379 ਹੋ ਗਈ ਹੈ।
ਓਮੀਕਰੋਨ: ਸਿੰਗਾਪੁਰ ਨੇ ਵਰਕ ਵੀਜ਼ਾ ਧਾਰਕਾਂ ਦੇ VTL ਜ਼ਰੀਏ ਦਾਖ਼ਲੇ 'ਤੇ ਲਗਾਈ ਪਾਬੰਦੀ
NEXT STORY