ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,521 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 2,48,872 'ਤੇ ਪਹੁੰਚ ਗਈ ਹੈ। ਉਥੇ ਹੀ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 5,197 ਹੋ ਗਈ ਹੈ। ਸਿਹਤ ਮੰਤਰਾਲਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਠੀਕ ਹੋਣ ਦੀ ਦਰ ਵੱਧ ਰਹੀ ਹੈ ਕਿਉਂਕਿ ਹੁਣ ਤੱਕ ਕੁੱਲ 63 ਫ਼ੀਸਦੀ ਲੋਕ ਠੀਕ ਹੋ ਚੁੱਕੇ ਹਨ। ਮੰਤਰਾਲਾ ਨੇ ਦੱਸਿਆ ਕਿ ਹੁਣ ਤੱਕ ਕੁੱਲ 1,56,700 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ। ਮੰਤਰਾਲਾ ਨੇ ਅੱਗੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,521 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 2,48,872 'ਤੇ ਪਹੁੰਚ ਗਈ ਹੈ। ਇਨ੍ਹਾਂ ਵਿਚੋਂ ਸਿੰਧ ਵਿਚ 1,03,836 ਮਾਮਲੇ, ਪੰਜਾਬ ਵਿਚ 86,556, ਖੈਬਰ-ਪਖਤੂਨਖਵਾ ਵਿਚ 30,078, ਇਸਲਾਮਾਬਾਦ ਵਿਚ 14,023, ਬਲੋਚਿਸਤਾਨ ਵਿਚ 11,157, ਗਿਲਗਿਤ-ਬਾਲਤੀਸਤਾਨ ਵਿਚ 1,658 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 1,564 ਮਾਮਲੇ ਸਾਹਮਣੇ ਆਏ। ਮੰਤਰਾਲਾ ਅਨੁਸਾਰ 74 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 5,197 ਤੱਕ ਪਹੁੰਚ ਗਈ ਹੈ। ਉਥੇ ਹੀ 2,118 ਲੋਕਾਂ ਦੀ ਹਾਲਤ ਗੰਭੀਰ ਹੈ। ਅਧਿਕਾਰਤ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ 13 ਜੂਨ ਨੂੰ 6,825 ਮਾਮਲੇ ਸਾਹਮਣੇ ਆਉਣ ਦੇ ਬਾਅਦ ਹੁਣ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ 3,000 ਤੋਂ ਘੱਟ ਮਾਮਲੇ ਸਾਹਮਣੇ ਆ ਰਹੇ ਹਨ।
USA ਜਲਸੈਨਾ 'ਚ ਪਹਿਲੀ ਵਾਰ ਗੈਰ-ਗੋਰੀ ਜਨਾਨੀ ਬਣੀ ਲੜਾਕੂ ਜਹਾਜ਼ ਦੀ ਪਾਇਲਟ
NEXT STORY