ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੀ ਲਾਗ ਦੇ 706 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਹਾਮਾਰੀ ਕਾਰਨ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (NCOC) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। NCOC ਦੇ ਅਨੁਸਾਰ, ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 12,71,027 ਹੋ ਗਈ ਹੈ। ਇਸ ਮਹਾਮਾਰੀ ਦੀ ਲਾਗ ਕਾਰਨ 9 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 28,414 ਹੋ ਗਈ ਹੈ। ਜਦਕਿ 1408 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੇਸ਼ 'ਚ ਪਿਛਲੇ 24 ਘੰਟਿਆਂ 'ਚ 1239 ਮਰੀਜ਼ਾਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲੀ ਹੈ ਅਤੇ ਇਸ ਦੇ ਨਾਲ ਹੀ ਕੋਰੋਨਾ ਮੁਕਤ ਲੋਕਾਂ ਦੀ ਕੁੱਲ ਗਿਣਤੀ 12,19,174 ਹੋ ਗਈ ਹੈ। ਦੱਖਣੀ ਸਿੰਧ ਸੂਬਾ 4,68,776 ਪੀੜਤਾਂ ਨਾਲ ਮਹਾਮਾਰੀ ਨਾਲ ਸਭ ਤੋਂ ਪ੍ਰਭਾਵਤ ਖੇਤਰ ਹੈ। ਇਸ ਤੋਂ ਬਾਅਦ ਪੂਰਬੀ ਪੰਜਾਬ ਸੂਬੇ ਵਿਚ 4,39,653 ਮਾਮਲੇ ਦਰਜ ਕੀਤੇ ਗਏ ਹਨ।
ਆਸਟ੍ਰੇਲੀਆ ਨਵੰਬਰ 'ਚ ਸ਼ੁਰੂ ਕਰੇਗਾ 'ਕੋਵਿਡ ਵੈਕਸੀਨ ਬੂਸਟਰ ਪ੍ਰੋਗਰਾਮ'
NEXT STORY