ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਬੀਤੇ 24 ਘੰਟਿਆਂ ਵਿਚ ਕੋਵਿਡ-19 ਨਾਲ 59 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 12,000 ਦਾ ਅੰਕੜਾ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਨੇਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖਬਰ- ਚੀਨ ਦੀ ਵੱਡੀ ਤਿਆਰੀ, LAC 'ਤੇ ਤਾਇਨਾਤ ਕਰ ਰਿਹਾ ਮਿਜ਼ਾਈਲ, ਰਾਕੇਟ ਅਤੇ ਤੋਪਾਂ : ਰਿਪੋਰਟ
ਰਾਸ਼ਟਰੀ ਸਿਹਤਸੇਵਾ ਮੰਤਰਾਲੇ ਨੇ ਕਿਹਾ ਕਿ ਇਸ ਮਿਆਦ ਦੌਰਾਨ 1,037 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ ਜਿਸ ਦੇ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 555,511 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ 511,502 ਲੋਕ ਇਨਫੈਕਸ਼ਨ ਤੋਂ ਠੀਕ ਹੋਏ ਹਨ ਜਦਕਿ 1,828 ਮਰੀਜ਼ਾਂ ਦੀ ਹਾਲਤ ਨਾਜੁਕ ਹੈ। ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵਿਚ ਹੁਣ ਤੱਕ 8,224,869 ਲੋਕਾਂ ਦੀ ਕੋਵਿਡ-19 ਜਾਂਚ ਕੀਤੀ ਜਾ ਚੁੱਕੀ ਹੈ। ਬੀਤੇ 24 ਘੰਟਿਆਂ ਦੌਰਾਨ 32,149 ਲੋਕਾਂ ਦੀ ਜਾਂਚ ਕੀਤੀ ਗਈ।
ਅਮਰੀਕਾ ਦੇ ਸਾਬਕਾ ਹੈਵੀਵੇਟ ਮੁੱਕੇਬਾਜ਼ੀ ਚੈਂਪੀਅਨ ਲਿਓਨ ਸਪਿੰਕਸ ਦਾ ਦਿਹਾਂਤ
NEXT STORY