ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਅੱਤਵਾਦੀਆਂ ਦੇ ਟਿਕਾਣੇ 'ਤੇ ਰਾਤ ਭਰ ਚੱਲੀ ਕਾਰਵਾਈ 'ਚ ਅੱਠ ਅੱਤਵਾਦੀ ਮਾਰੇ ਗਏ। ਇਸ ਕਾਰਵਾਈ ਵਿੱਚ ਇੱਕ ਪਾਕਿਸਤਾਨੀ ਫੌਜੀ ਵੀ ਸ਼ਹੀਦ ਹੋ ਗਿਆ। ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਵੱਲੋਂ ਬੁੱਧਵਾਰ ਨੂੰ ਜਾਰੀ ਇਕ ਬਿਆਨ ਮੁਤਾਬਕ ਦੱਖਣੀ ਵਜ਼ੀਰਿਸਤਾਨ ਜ਼ਿਲੇ ਦੇ ਸ਼ਿਨਵਰਸਕ ਇਲਾਕੇ 'ਚ ਸੂਚਨਾ ਆਧਾਰਿਤ ਆਪਰੇਸ਼ਨ (ਆਈ. ਬੀ. ਓ.) ਚਲਾਇਆ ਗਿਆ, ਜਿਸ 'ਚ ਸੁਰੱਖਿਆ ਕਰਮਚਾਰੀਆਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਕਾਰਵਾਈ ਵਿਚ ਇਕ ਸਿਪਾਹੀ ਦੀ ਵੀ ਮੌਤ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ 'ਚ ਆਸਟ੍ਰੇਲੀਆਈ ਸੈਲਾਨੀ ਦੀ ਮੌਤ, ਸਦਮੇ 'ਚ ਪਰਿਵਾਰ
ਬਿਆਨ ਦੇ ਅਨੁਸਾਰ, “ਫੌਜਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਅੱਤਵਾਦੀਆਂ ਦਾ ਮੁਕਾਬਲਾ ਕੀਤਾ। ਕਾਰਵਾਈ 'ਚ ਖਤਰਨਾਕ ਅੱਤਵਾਦੀ ਕਮਾਂਡਰ ਜਾਨ ਮੁਹੰਮਦ ਉਰਫ਼ ਚਰਾਘ ਸਮੇਤ ਅੱਠ ਅੱਤਵਾਦੀ ਮਾਰੇ ਗਏ। ਇਹ ਅੱਤਵਾਦੀ ਸੁਰੱਖਿਆ ਬਲਾਂ ਖ਼ਿਲਾਫ਼ ਅੱਤਵਾਦੀ ਕਾਰਵਾਈਆਂ ਅਤੇ ਬੇਕਸੂਰ ਨਾਗਰਿਕਾਂ ਦੀ ਹੱਤਿਆ 'ਚ ਸ਼ਾਮਲ ਸਨ। ਬਿਆਨ 'ਚ ਕਿਹਾ ਗਿਆ ਕਿ ਪਾਕਿਸਤਾਨ ਦੇ ਸੁਰੱਖਿਆ ਬਲ ਅੱਤਵਾਦ ਨੂੰ ਖ਼ਤਮ ਕਰਨ ਲਈ ਦ੍ਰਿੜ੍ਹ ਹਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦੀ ਕਿਸ ਸੰਗਠਨ ਨਾਲ ਸਬੰਧਤ ਸਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨੇਪਾਲ 'ਚ ਆਸਟ੍ਰੇਲੀਆਈ ਸੈਲਾਨੀ ਦੀ ਮੌਤ, ਸਦਮੇ 'ਚ ਪਰਿਵਾਰ
NEXT STORY