ਇਸਲਾਮਾਬਾਦ, (ਭਾਸ਼ਾ )- ਪਾਕਿਸਤਾਨ ਦੀ ਸਾਬਕਾ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜ਼ਾਰੀ ਦੀ ਧੀ ਇਮਾਨ ਮਜ਼ਾਰੀ ਨੂੰ ਐਤਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਤਰਨੂਲ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਮਾਨ ਮਜ਼ਾਰੀ ਖਿਲਾਫ ਸਰਕਾਰੀ ਕੰਮਾਂ ਵਿੱਚ ਦਖ਼ਲਅੰਦਾਜ਼ੀ ਕਰਨ ਅਤੇ ਪ੍ਰਦਰਸ਼ਨ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਸਬੰਧੀ ਪਾਕਿਸਤਾਨ ਦੇ ਰਾਸ਼ਟਰਪਤੀ ਦਾ ਬਿਆਨ ਆਇਆ ਸਾਹਮਣੇ
ਇਮਾਨ ਮਜ਼ਾਰੀ ਦੀ ਮਾਂ ਸ਼ਿਰੀਨ ਮਜ਼ਾਰੀ ਨੇ ਇਸ ਗ੍ਰਿਫਤਾਰੀ ਨੂੰ ‘ਅਗਵਾ’ ਕਰਾਰ ਦਿੰਦਿਆਂ ਕਿਹਾ ਕਿ ਸਾਦੇ ਕੱਪੜਿਆਂ ਵਿੱਚ ਆਏ ਲੋਕ ਸਾਡੇ ਘਰ ਦਾ ਮੁੱਖ ਦਰਵਾਜ਼ਾ ਤੋੜ ਕੇ ਮੇਰੀ ਧੀ ਨੂੰ ਚੁੱਕ ਕੇ ਲੈ ਗਏ। ਅਸੀਂ ਪੁੱਛਿਆ ਕਿ ਉਹ ਕਿਸ ਲਈ ਆਏ ਹਨ ਤਾਂ ਉਨ੍ਹਾਂ ਨੇ ਇਮਾਨ ਨੂੰ ਬਾਹਰ ਖਿੱਚ ਲਿਆ। ਉਨ੍ਹਾਂ ਨੇ ਪੂਰੇ ਘਰ ਦੀ ਤਲਾਸ਼ੀ ਲਈ। ਮੇਰੀ ਧੀ ਰਾਤ ਦੇ ਪਹਿਰਾਵੇ ਵਿੱਚ ਸੀ ਅਤੇ ਉਸ ਨੇ ਕਿਹਾ ਕਿ ਮੈਨੂੰ ਕੱਪੜੇ ਬਦਲਣ ਦਿਓ ਪਰ ਉਹ ਉਸ ਨੂੰ ਖਿੱਚ ਕੇ ਬਾਹਰ ਲੈ ਗਏ। ਜ਼ਾਹਿਰ ਹੈ ਕਿ ਕੋਈ ਵਾਰੰਟ ਜਾਂ ਕਿਸੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ ਸੀ। 9 ਮਈ ਦੇ ਦੰਗਿਆਂ ਤੋਂ ਬਾਅਦ ਸ਼ਿਰੀਨ ਮਜ਼ਾਰੀ ਨੂੰ ਪੁਲਸ ਹਿਰਾਸਤ ਵਿੱਚ ਲਿਆ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਪਸਾ ਵੱਲੋਂ ਆਯੋਜਿਤ ਸ਼ਾਇਰਾਨਾ ਸ਼ਾਮ 'ਚ ਗ਼ਜ਼ਲ ਗਾਇਕ ਜਤਿੰਦਰ ਜਮਵਾਲ ਨੇ ਬੰਨ੍ਹਿਆ ਰੰਗ
NEXT STORY