ਇਸਲਾਮਾਬਾਦ (ਏਐਨਆਈ): ਪਾਕਿਸਤਾਨ ਦੇ ਗਵਾਦਰ ਵਿੱਚ ਹਥਿਆਰਬੰਦ ਵਿਅਕਤੀਆਂ ਨੇ ਸ਼ਨੀਵਾਰ ਨੂੰ ਇੱਕ ਸਾਬਕਾ ਸੂਬਾਈ ਮੰਤਰੀ ਦੇ ਸਾਲੇ ਦੇ ਨਾਲ-ਨਾਲ ਇੱਕ ਸੀਨੀਅਰ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਡਾਨ ਨੇ ਇਹ ਜਾਣਕਾਰੀ ਦਿੱਤੀ। ਡਾਨ ਇੱਕ ਪਾਕਿਸਤਾਨੀ ਅੰਗਰੇਜ਼ੀ ਭਾਸ਼ਾ ਦਾ ਅਖਬਾਰ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਭਾਰੀ ਮੀਂਹ, ਹੁਣ ਤੱਕ 34 ਲੋਕਾਂ ਦੀ ਮੌਤ ਦੀ ਪੁਸ਼ਟੀ
ਅਬਦੁਲ ਕਯੂਮ ਬੁਲੇਦੀ ਨੂੰ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੇ ਘਰ ਦੇ ਬਾਹਰ ਬੈਠਾ ਸੀ। ਲੇਵੀਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ "ਕਈਯੂਮ ਬੁਲੇਦੀ ਦੀ ਕਈ ਗੋਲੀਆਂ ਲੱਗਣ ਤੋਂ ਬਾਅਦ ਮੌਕੇ 'ਤੇ ਹੀ ਮੌਤ ਹੋ ਗਈ।" ਉਹ ਬਲੋਚਿਸਤਾਨ ਦੇ ਸਾਬਕਾ ਵਿੱਤ ਮੰਤਰੀ ਜ਼ਹੂਰ ਬੁਲੇਦੀ ਦਾ ਸਾਲਾ ਸੀ। ਡਾਨ ਮੁਤਾਬਕ ਲਾਸ਼ ਨੂੰ ਨੇੜੇ ਦੇ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ। ਜ਼ਹੂਰ ਬੁਲੇਦੀ ਹਾਲ ਹੀ ਵਿੱਚ ਪੀਪੀਪੀ ਵਿੱਚ ਸ਼ਾਮਲ ਹੋਏ ਸਨ। ਇਕ ਹੋਰ ਘਟਨਾ ਵਿਚ ਪੁਲਸ ਦੀ ਵਿਸ਼ੇਸ਼ ਸ਼ਾਖਾ ਦੇ ਮੁਖੀ ਮੁਹੰਮਦ ਰਫੀਕ ਨੂੰ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਜਦੋਂ ਉਹ ਆਪਣੇ ਇਕ ਦੋਸਤ ਨਾਲ ਗੱਲ ਕਰ ਰਿਹਾ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ ਭਾਰੀ ਮੀਂਹ, ਹੁਣ ਤੱਕ 34 ਲੋਕਾਂ ਦੀ ਮੌਤ ਦੀ ਪੁਸ਼ਟੀ
NEXT STORY