ਪੇਸ਼ਾਵਰ: ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਵਿੱਚ ਮੰਗਲਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਇੱਕ ਸਥਾਨਕ ਸ਼ਾਂਤੀ ਕਮੇਟੀ ਦੇ ਚਾਰ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰੀ ਵਜ਼ੀਰਿਸਤਾਨ ਨਾਲ ਲੱਗਦੇ ਬੰਨੂ ਜ਼ਿਲ੍ਹੇ ਦੇ ਮਜ਼ੰਗ ਚੌਕ ਦੇ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਸ਼ਾਂਤੀ ਕਮੇਟੀ ਦੇ ਮੈਂਬਰਾਂ 'ਤੇ ਘਾਤ ਲਗਾ ਕੇ ਹਮਲਾ ਕੀਤਾ ਸੀ।
ਵਾਰਦਾਤ ਤੋਂ ਤੁਰੰਤ ਬਾਅਦ ਪੁਲਸ ਤੇ ਸੁਰੱਖਿਆ ਬਲਾਂ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਨੇੜਲੇ ਹਸਪਤਾਲ ਭੇਜ ਦਿੱਤਾ ਗਿਆ ਹੈ।
ਸੂਤਰਾਂ ਅਨੁਸਾਰ, ਪਾਕਿਸਤਾਨ ਦੇ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਸੂਬਿਆਂ ਵਿੱਚ ਪਿਛਲੇ ਕੁਝ ਸਮੇਂ ਤੋਂ ਅੱਤਵਾਦੀ ਹਮਲਿਆਂ ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਇਹਨਾਂ ਹਮਲਿਆਂ ਵਿੱਚ ਮੁੱਖ ਤੌਰ 'ਤੇ ਪੁਲਸ, ਸੁਰੱਖਿਆ ਬਲਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਇਸੇ ਸੂਬੇ ਵਿੱਚ ਇੱਕ ਪੁਲਸ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ 'ਚ ਇੱਕ ਸੀਨੀਅਰ ਅਧਿਕਾਰੀ ਸਮੇਤ ਛੇ ਪੁਲਸ ਕਰਮਚਾਰੀ ਮਾਰੇ ਗਏ ਸਨ, ਜਦਕਿ ਇੱਕ ਜ਼ਖਮੀ ਰਾਹਗੀਰ ਨੇ ਬਾਅਦ ਵਿੱਚ ਦਮ ਤੋੜ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯੂਕ੍ਰੇਨ 'ਤੇ ਰੂਸ ਨੇ ਮੁੜ ਢਾਹਿਆ ਕਹਿਰ ! ਅੱਧੀ ਰਾਤੀਂ ਵਰ੍ਹਾ'ਤਾ ਡਰੋਨ-ਮਿਜ਼ਾਈਲਾਂ ਦਾ ਮੀਂਹ, 4 ਦੀ ਮੌਤ, ਬੱਤੀ ਗੁੱਲ
NEXT STORY