ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਕਾਰਵਾਈ ਦੇ ਹਿੱਸੇ ਵਜੋਂ, ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਇਕ ਆਤਮਘਾਤੀ ਹਮਲਾਵਰ ਸਮੇਤ ਚਾਰ ਲੋੜੀਂਦੇ ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਸੈੱਲ 'ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਸ' (ਆਈ. ਐੱਸ. ਪੀ. ਆਰ.) ਮੁਤਾਬਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲੇ 'ਚ ਮੰਗਲਵਾਰ ਨੂੰ ਇਹ ਆਪਰੇਸ਼ਨ ਚਲਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-UAE ਦਾ ਪਾਸਪੋਰਟ ਬਣਿਆ ਦੁਨੀਆ ਦਾ ਸਭ ਤੋਂ ਤਾਕਤਵਰ, ਜਾਣੋ ਭਾਰਤ ਤੇ ਪਾਕਿਸਤਾਨ ਦੀ ਰੈਂਕਿੰਗ
ਆਈ. ਐੱਸ. ਪੀ. ਆਰ. ਮੁਤਾਬਕ ਸੁਰੱਖਿਆ ਬਲਾਂ ਨੇ ਭਾਰੀ ਮੁਕਾਬਲੇ ਤੋਂ ਬਾਅਦ ਇੱਕ ਆਤਮਘਾਤੀ ਹਮਲਾਵਰ ਸਮੇਤ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਮਾਰੇ ਗਏ ਅੱਤਵਾਦੀ ਵੱਖ-ਵੱਖ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਲੋੜੀਂਦੇ ਸਨ। ਆਈ. ਐੱਸ. ਪੀ. ਆਰ. ਮੁਤਾਬਕ ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਗਿਣਤੀ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੋਮ: ਗੁਰਦੁਆਰਾ ਹਰਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਵਿਖੇ 7 ਜਨਵਰੀ ਨੂੰ ਕਰਵਾਏ ਜਾਣਗੇ ਦਸਤਾਰ ਮੁਕਾਬਲੇ
NEXT STORY