ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਵੱਲੋਂ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਬਣਾਈ ਗਈ ਕਮੇਟੀ ਵਿਚ ਸ਼ਾਮਲ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਨੂੰ ਲੈ ਕੇ ਭਾਰਤ ਨੇ ਇਤਰਾਜ਼ ਜ਼ਾਹਰ ਕੀਤਾ ਸੀ। ਭਾਰਤ ਦੇ ਇਸ ਇਤਰਾਜ਼ ਦੇ ਬਾਅਦ ਪਾਕਿਸਤਾਨ ਵੱਲੋਂ ਕਮੇਟੀ ਦੇ ਮੈਂਬਰ ਬਦਲਣ ਦੇ ਸੰਕੇਤ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਗੋਪਾਲ ਚਾਵਲਾ ਨੂੰ ਕਮੇਟੀ ਤੋਂ ਹਟਾਇਆ ਜਾਵੇਗਾ ਭਾਵੇਂਕਿ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।
ਉੱਥੇ ਵੀਰਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰ ਕੇ ਦੱਸਿਆ ਕਿ ਹਾਲ ਹੀ ਵਿਚ ਪਾਕਿਸਤਾਨ ਵੱਲੋਂ ਕੋਰੀਡੋਰ ਨੂੰ ਲੈ ਕੇ ਇਕ ਕਮੇਟੀ ਬਣਾਈ ਗਈ ਸੀ ਇਸ ਵਿਚ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਦਾ ਨਾਮ ਵੀ ਸੀ। ਇਸ 'ਤੇ ਭਾਰਤ ਨੇ ਪਾਕਿਸਤਾਨ ਤੋਂ ਸਪੱਸ਼ਟੀਕਰਨ ਮੰਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ 'ਤੇ ਉਦੋਂ ਤੱਕ ਗੱਲਬਾਤ ਨਹੀਂ ਹੋਵੇਗੀ ਜਦੋਂ ਤੱਕ ਖਾਲਿਸਤਾਨੀ ਸਮਰਥਕਾਂ ਸਮੇਤ ਚਾਵਲਾ ਨੂੰ ਕਮੇਟੀ ਤੋਂ ਹਟਾਇਆ ਨਹੀਂ ਜਾਂਦਾ। ਗੌਰਤਲਬ ਹੈ ਕਿ 2 ਅਪ੍ਰੈਲ ਨੂੰ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚ ਕੋਰੀਡੋਰ ਨੂੰ ਲੈ ਕੇ ਬੈਠਕ ਹੋਣੀ ਸੀ ਜੋ ਭਾਰਤ ਦੇ ਇਤਰਾਜ਼ ਦੇ ਬਾਅਦ ਰੱਦ ਕਰ ਦਿੱਤੀ ਗਈ ਸੀ।
ਪੌਣ ਪਾਣੀ ਕਾਰਨ ਬੰਗਲਾਦੇਸ਼ 'ਚ 1 ਕਰੋੜ 90 ਲੱਖ ਤੋਂ ਜ਼ਿਆਦਾ ਬੱਚਿਆਂ ਨੂੰ ਖਤਰਾ
NEXT STORY