ਪੇਸ਼ਾਵਰ (ਭਾਸ਼ਾ)— ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖਾਨ ਤੋਂ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਮਾਮਲੇ ਵਿਚ ਦੇਸ਼ ਦੀ ਭ੍ਰਿਸ਼ਟਾਚਾਰ ਵਿਰੋਧੀ ਇਕਾਈ ਨੇ ਅੱਜ ਪੁੱਛਗਿੱਛ ਕੀਤੀ। ਇਸ ਮਾਮਲੇ ਵਿਚ ਖੈਬਰ ਪਖਤੂਨਖਵਾ ਦੇ ਸਰਕਾਰੀ ਖਜ਼ਾਨੇ ਨੂੰ 21 ਲੱਖ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਪਹੁੰਚਿਆ ਹੈ। ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖਾਨ ਨੂੰ 18 ਜੁਲਾਈ ਨੂੰ ਸੰਮਨ ਭੇਜਿਆ ਸੀ ਪਰ ਚੋਣਾਂ ਦਾ ਹਵਾਲਾ ਦਿੰਦੇ ਹੋਏ ਉਹ ਪੈਨਲ ਸਾਹਮਣੇ ਪੇਸ਼ ਨਹੀਂ ਹੋਏ ਸਨ। ਜਿਸ ਮਗਰੋਂ ਉਨ੍ਹਾਂ ਦੇ ਵਕੀਲ ਨੇ ਆਮ ਚੋਣਾਂ ਦੇ ਬਾਅਦ ਦੀ ਤਰੀਕ ਦੇਣ ਦੀ ਅਪੀਲ ਕੀਤੀ ਸੀ।
ਬਿਊਰੋ ਇਮਰਾਨ ਦੇ ਇਨ੍ਹਾਂ ਦੋਸ਼ਾਂ ਦੀ ਜਾਂਚ ਦੇ ਸਬੰਧ ਵਿਚ ਪੁੱਛਗਿੱਛ ਕਰਨਾ ਚਾਹੁੰਦਾ ਸੀ ਕਿ ਉਨ੍ਹਾਂ ਨੇ 72 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਸੂਬਾਈ ਹੈਲੀਕਾਪਟਰ ਦੀ ਵਰਤੋਂ ਕਰ ਕੇ ਸੂਬਾਈ ਖਜ਼ਾਨੇ ਨੂੰ 21 ਲੱਖ 70 ਹਜ਼ਾਰ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਅਧਿਕਾਰਕ ਤੌਰ 'ਤੇ ਹੈਲੀਕਾਪਟਰ ਉਨ੍ਹਾਂ ਦੀ ਨਿੱਜੀ ਵਰਤੋਂ ਲਈ ਨਹੀਂ ਸੀ। ਐੱਨ.ਏ.ਬੀ. ਨੇ ਇਮਰਾਨ ਅਤੇ ਉਸ ਦੇ ਵਕੀਲ ਲਈ 15 ਸਵਾਲਾਂ ਦੀ ਇਕ ਪ੍ਰਸ਼ਨਾਵਲੀ ਤਿਆਰ ਕੀਤੀ ਸੀ। ਐੱਨ.ਏ.ਬੀ. ਅਧਿਕਾਰੀਆਂ ਮੁਤਾਬਕ ਇਸ ਜਾਂਚ ਨੂੰ 15 ਦਿਨਾਂ ਦੇ ਅੰਦਰ ਪੂਰਾ ਕਰਨਾ ਸੀ। ਇਮਰਾਨ ਦੀ ਪੇਸ਼ੀ ਦੇ ਮੱਦੇਨਜ਼ਰ ਐੱਨ.ਏ.ਬੀ. ਦੇ ਪੇਸ਼ਾਵਰ ਸਥਿਤ ਦਫਤਰ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ। ਉੱਧਰ ਇਮਰਾਨ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ।
ਪਾਕਿਸਤਾਨ : 13 ਅਗਸਤ ਨੂੰ 30 ਭਾਰਤੀ ਮਛੇਰੇ ਕਰੇਗਾ ਰਿਹਾਅ
NEXT STORY