ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਦੇਸ਼ ਦੇ ਭ੍ਰਿਸ਼ਟ ਨੇਤਾ ਹੁਣ ਜੇਲ ਜਾਣਗੇ। ਇਸ ਦੇ ਨਾਲ ਹੀ ਦੇਸ਼ ਨੂੰ ਕਰਜ਼ੇ ਦੇ ਜਾਲ ਵਿਚ ਫਸਾਉਣ ਵਾਲੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਹੁਣ ਪੁਰਾਣੇ ਪੈ ਚੁੱਕੀ ਰਾਸ਼ਟਰੀ ਸੁਲ੍ਹਾ ਵਿਵਸਥਾ (ਐੱਨ.ਆਰ.ਓ.) ਜਿਹੇ ਕਿਸੇ ਕਾਨੂੰਨ ਤੋਂ ਰਾਹਤ ਨਹੀਂ ਮਿਲੇਗੀ। ਇਹ ਵਿਵਾਦਮਈ ਵਿਵਸਥਾ ਅਕਤੂਬਰ 2007 ਵਿਚ ਉਸ ਸਮੇਂ ਦੇ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦੀ ਸਰਕਾਰ ਨੇ ਲਾਗੂ ਕੀਤੀ ਸੀ ਅਤੇ ਇਸ ਦੇ ਤਹਿਤ ਸਿਆਸੀ ਲੋਕਾਂ ਵਿਰੁੱਧ ਮਾਮਲਿਆਂ ਨੂੰ ਖਤਮ ਕਰ ਦਿੱਤਾ ਗਿਆ ਸੀ। 2 ਸਾਲ ਬਾਅਦ ਸਾਲ 2009 ਵਿਚ ਸੁਪਰੀਮ ਕੋਰਟ ਨੂੰ ਇਸ ਵਿਵਸਥਾ ਨੂੰ ਗੈਰ ਕਾਨੂੰਨੀ ਕਰਾਰ ਦੇ ਦਿੱਤਾ ਸੀ।
ਇਮਰਾਨ ਬੁੱਧਵਾਰ ਨੂੰ ਲੋਕਾਂ ਨੂੰ ਸੰਬੋਧਿਤ ਕਰਦਿਆਂ ਨਕਦੀ ਦੀ ਸਮੱਸਿਆ ਨਾਲ ਜੂਝ ਰਹੇ ਪਾਕਿਸਤਾਨ ਨੂੰ ਵਿੱਤੀ ਪਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਦੇ ਰਹੇ ਸਨ। ਉਨ੍ਹਾਂ ਨੇ ਦੇਸ਼ ਦੀ ਪਿਛਲੀਆਂ ਸਰਕਾਰਾਂ ਨੂੰ ਡੌਕ ਵਿਚ ਖੜ੍ਹਾ ਕਰਦਿਆਂ ਕਿਹਾ ਕਿ ਉਹ ਦੇਸ਼ ਨੂੰ 30 ਲੱਖ ਕਰੋੜ ਰੁਪਏ ਦੇ ਕਰਜ਼ੇ ਵਿਚ ਫਸਾ ਗਏ ਹਨ। ਸਥਾਨਕ ਮੀਡੀਆ ਮੁਤਾਬਕ ਇਮਰਾਨ ਖਾਨ ਨੇ ਕਿਹਾ,''ਉਹ ਸਾਡੇ ਤੋਂ ਐੱਨ.ਆਰ.ਓ. ਚਾਹੁੰਦੇ ਹਨ। ਮੈਂ ਉਨ੍ਹਾਂ ਨੂੰ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਉਹ ਆਪਣੇ ਕੰਨ ਖੋਲ੍ਹ ਕੇ ਸੁਣ ਲੈਣ ਕਿ ਹੁਣ ਕਿਸੇ ਨੂੰ ਐੱਨ.ਆਰ.ਓ. ਨਹੀਂ ਮਿਲੇਗਾ। ਕਿਸੇ ਵੀ ਭ੍ਰਿਸ਼ਟ ਇਨਸਾਨ ਨੂੰ ਮੁਆਫ ਨਹੀਂ ਕੀਤਾ ਜਾਵੇਗਾ।'' ਉਨ੍ਹਾਂ ਨੇ ਯਾਦ ਦਿਵਾਇਆ ਕਿ ਦੇਸ਼ ਨੇ ਉਨ੍ਹਾਂ ਨੂੰ ਇਸ ਵਾਅਦੇ 'ਤੇ ਚੁਣਿਆ ਹੈ ਕਿ ਉਹ ਭ੍ਰਿਸ਼ਟ ਲੋਕਾਂ ਨੂੰ ਜੇਲ ਵਿਚ ਭੇਜਣਗੇ।'' ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਦੇਸ਼ ਵਿਚੋਂ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਖਤਮ ਨਹੀਂ ਹੁੰਦਾ ਉਦੋਂ ਤੱਕ ਦੇਸ਼ ਦਾ ਕੋਈ ਭਵਿੱਖ ਨਹੀਂ ਹੈ।
UN ਡੇਅ : ਸੰਯੁਕਤ ਰਾਸ਼ਟਰ 'ਚ ਗੂੰਜੀ ਰਾਮ ਧੁਨ (ਵੀਡੀਓ)
NEXT STORY