ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਇਸਲਾਮੀ ਸਹਿਯੋਗ ਸੰਗਠਨ (ਓ.ਆਈ.ਸੀ.) ਨੇ ਕਸ਼ਮੀਰ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਇਸ ਦੇ ਨਾਲ ਹੀ ਇਸ ਦਾ ਸ਼ਾਂਤੀਪੂਰਨ ਹੱਲ ਕੱਢਣ ਦੀ ਅਪੀਲ ਕੀਤੀ ਹੈ। ਇੱਥੇ ਦੱਸ ਦਈਏ ਕਿ ਓ.ਆਈ.ਸੀ. ਇਕ ਅੰਤਰਰਾਸ਼ਟਰੀ ਸੰਗਠਨ ਹੈ ਜਿਸ ਵਿਚ 57 ਮੈਂਬਰ ਰਾਸ਼ਟਰ ਹਨ। ਇਨ੍ਹਾਂ ਵਿਚ 53 ਮੁਸਲਿਮ ਬਹੁ ਗਿਣਤੀ ਦੇਸ਼ ਹਨ।
ਪਾਕਿਸਤਾਨ ਵਿਦੇਸ਼ ਦਫਤਰ ਨੇ ਇੱਥੇ ਦੱਸਿਆ ਕਿ 14ਵੇਂ ਇਸਲਾਮੀ ਸੰਮੇਲਨ ਤੋਂ ਵੱਖ ਬੁੱਧਵਾਰ ਨੂੰ ਜੇਦਾ ਵਿਚ ਜੰਮੂ-ਕਸ਼ਮੀਰ 'ਤੇ ਓ.ਆਈ.ਸੀ. ਕਾਨਟੈਕਟ ਗਰੁੱਪ ਦੀ ਬੈਠਕ ਵਿਚ ਸਮੂਹ ਦੇ ਜਨਰਲ ਸਕੱਤਰ ਨੇ ਜੰਮੂ-ਕਸ਼ਮੀਰ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੇ ਪ੍ਰਸਤਾਵਾਂ ਮੁਤਾਬਕ ਵਿਵਾਦ ਦੇ ਸ਼ਾਂਤੀਪੂਰਨ ਹੱਲ ਦੀ ਅਪੀਲ ਕੀਤੀ। ਉੱਧਰ ਭਾਰਤ ਦਾ ਸ਼ੁਰੂ ਤੋਂ ਹੀ ਮੰਨਣਾ ਰਿਹਾ ਹੈ ਕਿ ਜੰਮੂ-ਕਸ਼ਮੀਰ ਉਸ ਦਾ ਅਟੁੱਟ ਹਿੱਸਾ ਹੈ ਅਤੇ ਇਹ ਪੂਰੀ ਤਰ੍ਹਾਂ ਨਾਲ ਦੇਸ਼ ਦਾ ਅੰਦਰੂਨੀ ਮਾਮਲਾ ਹੈ।
ਨੀਰਵ ਮੋਦੀ ਨੂੰ ਨਹੀਂ ਮਿਲੀ ਰਾਹਤ, ਲੰਡਨ ਦੀ ਅਦਾਲਤ ਨੇ ਹਿਰਾਸਤ ਮਿਆਦ ਵਧਾਈ
NEXT STORY