ਇਸਲਾਮਾਬਾਦ (ਯੂ. ਐੱਨ. ਆਈ.): ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਐਬਟਾਬਾਦ ਜ਼ਿਲੇ ਦੇ ਪਹਾੜੀ ਖੇਤਰ 'ਚ ਬੁੱਧਵਾਰ ਸ਼ਾਮ ਨੂੰ ਇਕ ਜੀਪ ਖੱਡ ਵਿਚ ਡਿੱਗ ਪਈ। ਇਸ ਹਾਦਸੇ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਮੈਕਸੀਕੋ 'ਚ ਸਟੇਜ ਹਾਦਸਾ: ਇਕ ਬੱਚੇ ਸਮੇਤ 9 ਲੋਕਾਂ ਦੀ ਮੌਤ, ਕਈ ਹੋਰ ਜ਼ਖਮੀ (ਵੀਡੀਓ)
ਸਥਾਨਕ ਪੁਲਸ ਨੇ ਦੱਸਿਆ ਕਿ ਐਬਟਾਬਾਦ ਦੇ ਬਕੋਟੇ ਇਲਾਕੇ 'ਚ ਡਰਾਈਵਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਜੀਪ ਖੱਡ 'ਚ ਡਿੱਗ ਗਈ, ਜਿਸ ਕਾਰਨ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ। ਮੈਡੀਕਲ ਕਰਮਚਾਰੀਆਂ ਨੇ ਚਿੰਤਾ ਜ਼ਾਹਰ ਕੀਤੀ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ, ਕਿਉਂਕਿ ਜ਼ਖਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਇੱਕੋ ਪਿੰਡ ਦੇ ਰਹਿਣ ਵਾਲੇ ਸਨ ਅਤੇ ਖਰੀਦਦਾਰੀ ਕਰਕੇ ਘਰ ਪਰਤ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ 3 ਸਾਲਾ ਬੱਚੇ ਖ਼ਿਲਾਫ਼ ਬਿਜਲੀ ਚੋਰੀ ਦਾ ਮਾਮਲਾ ਦਰਜ, ਅਦਾਲਤ 'ਚ ਹੋਈ ਪੇਸ਼ੀ
NEXT STORY