ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ’ਚ 100 ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਇੰਟਰਨੈੱਟ ਪਹੁੰਚ (ਐਕਸੈੱਸ) ’ਤੇ ਰੋਕ ਲੱਗੀ ਹੋਈ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਜੂਨ ਦੀ ਸ਼ੁਰੂਆਤ ’ਚ ਚੋਣ ਸੁਧਾਰਾਂ ਦੀ ਮੰਗ ਨੂੰ ਲੈ ਕੇ ਹੋਏ ਵਿਰੋਧ-ਪ੍ਰਦਰਸ਼ਨਾਂ ਤੋਂ ਬਾਅਦ ਤੋਂ ਇਸ ਇਲਾਕੇ ’ਚ ਮੋਬਾਈਲ ਡਾਟਾ ਅਤੇ ਬ੍ਰਾਡਬੈਂਡ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ।
ਅਸ਼ਾਂਤੀ ਦੇ ਜਵਾਬ ’ਚ ਤਿੰਨ ਗੇੜਾਂ ’ਚ ਚੋਣਾਂ ਹੋਈਆਂ, ਜਿਨ੍ਹਾਂ ਵਿਚੋਂ ਆਖ਼ਰੀ 10 ਅਗਸਤ ਨੂੰ ਹੋਈ ਸੀ। ਹਾਲਾਂਕਿ, ਨਵੀਂ ਸਰਕਾਰ ਬਣਨ ਦੇ ਬਾਵਜੂਦ, ਲਗਾਤਾਰ ਇੰਟਰਨੈੱਟ ਬੰਦ ਹੋਣ ਕਾਰਨ ਰੋਜ਼ਾਨਾ ਦੀ ਜ਼ਿੰਦਗੀ ’ਚ ਰੁਕਾਵਟ ਆ ਰਹੀ ਹੈ। ਆਨਲਾਈਨ ਬੈਂਕਿੰਗ ਲਈ ਵਰਤੀਆਂ ਜਾਣ ਵਾਲੀਆਂ ਵੈੱਬਸਾਈਟਾਂ ਅਤੇ ਐਪਾਂ ਦੀ ਪਹੁੰਚ ਅਜੇ ਵੀ ਨਹੀਂ ਹੈ, ਜਿਸ ਕਾਰਨ ਪੂਰੇ ਇਲਾਕੇ ’ਚ ਕਾਰੋਬਾਰੀ ਗਤੀਵਿਧੀਆਂ ’ਤੇ ਅਸਰ ਪੈ ਰਿਹਾ ਹੈ। ਇਸ ਸ਼ੱਟਡਾਊਨ ਦਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਵੀ ਅਸਰ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ ਰਹੇ ਮਦਰੱਸੇ
NEXT STORY