ਪੇਸ਼ਾਵਰ (ਭਾਸ਼ਾ) : ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਦੇ ਇਕ ਰਿਸ਼ਤੇਦਾਰ ਦੀ ਸੋਮਵਾਰ ਨੂੰ ਉੱਤਰ ਪੱਛਮੀ ਪਾਕਿਸਤਾਨ ਵਿਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਸਰਦਾਰ ਸਕਲੈਨ ਖਾਨ ਗੰਡਾਪੁਰ ਨੂੰ ਮੁੱਖ ਮੰਤਰੀ ਦੇ ਜੱਦੀ ਸਥਾਨ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਸਰਦਾਰ ਸਕਲੈਨ ਖਾਨ ਗੰਡਾਪੁਰ ਸਾਬਕਾ ਸਥਾਨਕ ਸਰਕਾਰੀ ਅਧਿਕਾਰੀ ਵੀ ਸਨ। ਲੂਨੀ ਮੋਡ 'ਤੇ ਹਮਲੇ ਦੀ ਤੁਰੰਤ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਇਹ ਉਹ ਇਲਾਕਾ ਹੈ ਜਿੱਥੇ ਪਾਕਿਸਤਾਨੀ ਤਾਲਿਬਾਨ ਦੀ ਮਹੱਤਵਪੂਰਨ ਮੌਜੂਦਗੀ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕੁਵੈਤ ਹਵਾਈ ਅੱਡੇ 'ਤੇ ਫਸੇ ਭਾਰਤੀ ਯਾਤਰੀ ਮਾਨਚੈਸਟਰ ਲਈ ਹੋਏ ਰਵਾਨਾ
NEXT STORY