ਇਸਲਾਮਾਬਾਦ- ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਇੱਕ ਵਾਰ ਫਿਰ ਮੁਸੀਬਤ ਵਿੱਚ ਘਿਰ ਗਈ ਹੈ। ਦਰਅਸਲ ਵੀਰਵਾਰ ਨੂੰ ਲਾਹੌਰ 'ਚ ਪਾਸਿੰਗ ਆਊਟ ਪਰੇਡ 'ਚ ਹਿੱਸਾ ਲੈਂਦੇ ਹੋਏ ਮਰੀਅਮ ਨੇ ਪੁਲਸ ਦੀ ਵਰਦੀ ਪਾਈ ਸੀ, ਜਿਸ ਦੇ ਖ਼ਿਲਾਫ਼ ਸੈਸ਼ਨ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਨਿਊਜ਼ ਏਜੰਸੀ ਏ.ਐਨ.ਆਈ ਨੇ ਏ.ਆਰ.ਵਾਈ ਨਿਊਜ਼ ਦੇ ਹਵਾਲੇ ਨਾਲ ਕਿਹਾ ਕਿ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਮਰੀਅਮ ਨਵਾਜ਼ ਦਾ ਪੁਲਸ ਅਧਿਕਾਰੀ ਦੀ ਵਰਦੀ ਪਹਿਨਣਾ ਗੈਰ-ਕਾਨੂੰਨੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕਿਸੇ ਨੂੰ ਵੀ ਸਰਕਾਰੀ ਸੰਸਥਾ ਦਾ ਪਹਿਰਾਵਾ ਪਹਿਨਣ ਦੀ ਇਜਾਜ਼ਤ ਨਹੀਂ ਹੈ।
ਪੁਲਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ
ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਸੀ.ਐਮ ਮਰੀਅਮ ਵੱਲੋਂ ਪੁਲਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਪਟੀਸ਼ਨਕਰਤਾ ਨੇ ਅਦਾਲਤ ਨੂੰ ਮੁੱਖ ਮੰਤਰੀ ਮਰੀਅਮ ਨਵਾਜ਼ ਵਿਰੁੱਧ ਐਫ.ਆਈ.ਆਰ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਬੇਨਤੀ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-ਬਲਿੰਕਨ ਨੇ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ, ਮਤਭੇਦਾਂ ਨੂੰ ਜ਼ਿੰਮੇਵਾਰੀ ਨਾਲ ਸੁਲਝਾਉਣ 'ਤੇ ਦਿੱਤਾ ਜ਼ੋਰ
ਮਾਮਲੇ ਦੀ ਸੁਣਵਾਈ 29 ਅਪ੍ਰੈਲ ਤੱਕ ਮੁਲਤਵੀ
ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸੁਣਵਾਈ 29 ਅਪ੍ਰੈਲ ਤੱਕ ਟਾਲ ਦਿੱਤੀ ਹੈ। ਵਰਦੀ ਪਹਿਨ ਕੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨੇ ਲਾਹੌਰ ਵਿੱਚ ਪੁਲਸ ਪਾਸਿੰਗ ਆਊਟ ਪਰੇਡ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਰੀਅਮ ਨੇ ਪੁਲਸ ਟਰੇਨਿੰਗ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ ਗਾਰਡ ਆਫ ਆਨਰ ਅਤੇ ਪੁਰਸਕਾਰ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤੀ ਤੇ ਰੂਸੀ ਕੰਪਨੀਆਂ ਨੂੰ ਸ਼੍ਰੀਲੰਕਾ ਦੇ ਮਤਾਲਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪ੍ਰਬੰਧਨ ਦੀ ਮਿਲੀ ਜ਼ਿੰਮੇਵਾਰੀ
NEXT STORY