ਲਾਹੌਰ (ਭਾਸ਼ਾ)- ਲਾਹੌਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ) ਪਾਰਟੀ ਨੂੰ 21 ਅਕਤੂਬਰ ਨੂੰ ਲਾਹੌਰ ਦੇ ਮੀਨਾਰ-ਏ-ਪਾਕਿਸਤਾਨ ਵਿਚ ਇਕ ਰੈਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਲੰਡਨ ਤੋਂ 4 ਸਾਲ ਬਾਅਦ ਦੇਸ਼ ਪਰਤਣ 'ਤੇ ਆਪਣੇ ਸਮਰਥਕਾਂ ਨੂੰ ਸੰਬੋਧਿਤ ਕਰਨਗੇ। ਨਵਾਜ਼ (73) ਤਿੰਨ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਪਤੀ ਦਾ ਕਾਰਾ, ਚਾਕੂ ਮਾਰ ਕਤਲ ਕੀਤੀ ਪਤਨੀ
ਅਗਲੇ ਸਾਲ ਜਨਵਰੀ ਵਿਚ ਹੋਣ ਵਾਲੀਆਂ ਆਮ ਚੋਣਾਂ ਵਿਚ ਉਨ੍ਹਾਂ ਦੇ ਪੀ.ਐੱਮ.ਐੱਲ.-ਐੱਨ ਦੀ ਅਗਵਾਈ ਕਰਨ ਦੀ ਸੰਭਾਵਨਾ ਹੈ। ਡਾਨ ਅਖ਼ਬਾਰ ਨੇ ਐਤਵਾਰ ਨੂੰ ਦੱਸਿਆ ਕਿ ਲਾਹੌਰ ਜ਼ਿਲ੍ਹਾ ਪ੍ਰਸ਼ਾਸਨ ਨੇ ਪੀ.ਐੱਮ.ਐੱਲ.-ਐੱਨ ਨੂੰ ਰੈਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ, '(ਰੈਲੀ ਵਿਚ) ਸੰਵਿਧਾਨਕ ਦਫ਼ਤਰਾਂ, ਸੁਰੱਖਿਆ ਬਲਾਂ ਅਤੇ ਨਿਆਂਪਾਲਿਕਾ ਖ਼ਿਲਾਫ਼ ਕੋਈ ਭਾਸ਼ਣ ਦੇਣ ਦੀ ਇਜਾਜ਼ਤ ਨਹੀਂ ਹੋਵੇਗੀ।' ਨਾਲ ਹੀ ਕਿਸੇ ਵੀ ਤਰ੍ਹਾਂ ਦੇ ਇਤਰਾਜ਼ਯੋਗ ਨਾਅਰਿਆਂ 'ਤੇ ਵੀ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ: ਹਮਾਸ ਦੇ ਹਮਲੇ 'ਚ ਭਾਰਤੀ ਮੂਲ ਦੀਆਂ 2 ਇਜ਼ਰਾਈਲੀ ਮਹਿਲਾ ਸੁਰੱਖਿਆ ਅਫ਼ਸਰ ਹੋਈਆਂ ਸ਼ਹੀਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕਲਤੂਰਾ ਸਿੱਖ ਇਟਲੀ ਵੱਲੋਂ ਕਰਵਾਏ ਗਏ "ਗੁਰਮਤਿ ਗਿਆਨ" ਮੁਕਾਬਲੇ
NEXT STORY