ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿੱਚ ਵਿਰੋਧੀ ਪਾਰਟੀਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੀਆਂ ਹਨ। ਜੇਕਰ ਉਨ੍ਹਾਂ ਦਾ 'ਪਲਾਨ ਏ' ਭਾਵ ਅਵਿਸ਼ਵਾਸ ਪ੍ਰਸਤਾਵ ਸਫਲ ਨਹੀਂ ਹੁੰਦਾ ਹੈ ਤਾਂ ਉਹ ਪਲਾਨ ਬੀ ਦਾ ਰੁਖ਼ ਕਰ ਸਕਦੇ ਹਨ। ਵਿਰੋਧੀ ਪਾਰਟੀਆਂ ਬੇਭਰੋਸਗੀ ਮਤੇ ਰਾਹੀਂ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਲਾਨ ਏ ਅਤੇ ਪਲਾਨ ਬੀ ਤੋਂ ਇਲਾਵਾ ਵਿਰੋਧੀ ਪਾਰਟੀਆਂ ਬੇਭਰੋਸਗੀ ਮਤੇ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀਆਂ ਹਨ। ਇਸ ਦੇ ਨਾਲ ਉਹ ਹੁਣ ਪਲਾਨ ਸੀ ਤਿਆਰ ਕਰ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ- ਇਮਰਾਨ ਖ਼ਿਲਾਫ਼ ਪੇਸ਼ ਬੇਭਰੋਸਗੀ ਮਤੇ 'ਤੇ ਪਾਕਿ ਸੁਪਰੀਮ ਕੋਰਟ ਨੇ ਦਿੱਤੇ ਇਹ ਨਿਰਦੇਸ਼
ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਨੇ 8 ਮਾਰਚ ਨੂੰ ਨੈਸ਼ਨਲ ਅਸੈਂਬਲੀ ਸਕੱਤਰੇਤ 'ਚ ਪ੍ਰਧਾਨ ਮੰਤਰੀ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਸੀ, ਜਿਸ 'ਤੇ 27 ਮਾਰਚ ਨੂੰ ਵੋਟਿੰਗ ਦਾ ਪ੍ਰਸਤਾਵ ਹੈ। ਆਰਟੀਕਲ 54 ਦੇ ਅਨੁਸਾਰ ਇੱਕ ਸੈਸ਼ਨ ਬੁਲਾਇਆ ਜਾ ਸਕਦਾ ਹੈ ਜੇਕਰ ਘੱਟੋ ਘੱਟ 25 ਪ੍ਰਤੀਸ਼ਤ ਮੈਂਬਰ ਨੈਸ਼ਨਲ ਅਸੈਂਬਲੀ ਬੁਲਾਉਣ ਦੀ ਮੰਗ ਕਰਦੇ ਹਨ। ਇਸ ਦੇ ਲਈ ਸਪੀਕਰ ਕੋਲ ਸੈਸ਼ਨ ਬੁਲਾਉਣ ਲਈ ਵੱਧ ਤੋਂ ਵੱਧ 14 ਦਿਨ ਦਾ ਸਮਾਂ ਹੁੰਦਾ ਹੈ। ਸੂਤਰਾਂ ਨੇ ਦੱਸਿਆ ਕਿ ਯੋਜਨਾ ਏ ਦੇ ਤਹਿਤ ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਰਾਹੀਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਣਾ ਹੈ, ਜਿਸ ਲਈ ਵਿਰੋਧੀ ਧਿਰ ਨੇ ਸਰਕਾਰ ਦੇ ਦੋ ਭਾਈਵਾਲਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ, ਦੋਵੇਂ ਵੱਖ ਹੋ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ- ਚੀਨ 'ਚ ਕੋਰੋਨਾ ਦੇ ਨਵੇਂ ਮਾਮਲੇ, ਇੱਕ ਸਾਲ ਬਾਅਦ ਕੋਵਿਡ ਨਾਲ 2 ਮੌਤਾਂ ਦਰਜ
ਜੇਕਰ ਬੇਭਰੋਸਗੀ ਮਤਾ ਸਫਲ ਨਹੀਂ ਹੁੰਦਾ ਹੈ, ਤਾਂ ਵਿਰੋਧੀ ਪਾਰਟੀਆਂ ਯੋਜਨਾ ਬੀ ਦੇ ਤਹਿਤ ਪ੍ਰਧਾਨ ਮੰਤਰੀ 'ਤੇ ਭਰੋਸੇ ਦਾ ਵੋਟ ਲੈਣ ਲਈ ਦਬਾਅ ਪਾਉਣਗੀਆਂ। ਕਾਨੂੰਨੀ ਅਤੇ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ ਪ੍ਰਧਾਨ ਮੰਤਰੀ ਤੋਂ ਭਰੋਸੇ ਦਾ ਵੋਟ ਮੰਗਿਆ ਜਾਵੇਗਾ। ਬੇਭਰੋਸਗੀ ਮਤੇ ਨੂੰ ਸਫ਼ਲ ਬਣਾਉਣ ਲਈ ਵਿਰੋਧੀ ਧਿਰ ਨੂੰ 172 ਮੈਂਬਰਾਂ ਦੇ ਸਮਰਥਨ ਦੀ ਲੋੜ ਹੋਵੇਗੀ ਅਤੇ ਪ੍ਰਧਾਨ ਮੰਤਰੀ ਨੂੰ ਭਰੋਸੇ ਦਾ ਵੋਟ ਹਾਸਲ ਕਰਨ ਲਈ ਇੰਨੇ ਹੀ ਮੈਂਬਰਾਂ ਦੀ ਲੋੜ ਹੋਵੇਗੀ।
ਜ਼ੇਲੇਂਸਕੀ ਦਾ ਵੱਡਾ ਕਦਮ, ਰੂਸ ਨਾਲ ਜੁੜੀਆਂ ਪਾਰਟੀਆਂ ਨੂੰ ਕੀਤਾ ਮੁਅੱਤਲ
NEXT STORY