ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਦੀ ਸੰਸਦ ਵਿਚ ਵੀਰਵਾਰ ਨੂੰ ਜ਼ਬਰਦਸਤ ਹੰਗਾਮਾ ਹੋਇਆ। ਰਾਸ਼ਟਰਪਤੀ ਆਰਿਫ ਅਲਵੀ ਦੇ ਭਾਸ਼ਣ ਦੌਰਾਨ ਇਮਰਾਨ ਖਾਨ ਵਿਰੁੱਧ ਨਾਅਰੇ ਲੱਗੇ। ਮਹਿਲਾ ਸਾਂਸਦਾਂ ਨਾਲ ਵੀ ਧੱਕਾ-ਮੁੱਕੀ ਹੋਈ। ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦੇ ਭਾਸ਼ਣ ਦੌਰਾਨ ਇਮਰਾਨ ਖਾਨ ਦੇ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਵਿਚ ਤਿੱਖੀ ਬਹਿਸ ਸ਼ੁਰੂ ਹੋ ਗਈ। ਰਾਸ਼ਟਰਪਤੀ ਨੇ ਜਿਵੇਂ ਹੀ ਇਮਰਾਨ ਖਾਨ ਸਰਕਾਰ ਨੂੰ ਇਕ ਸਾਲ ਪੂਰਾ ਹੋਣ 'ਤੇ ਵਧਾਈ ਦਿੱਤੀ, ਨਾਲ ਹੀ ਸੰਸਦ ਵਿਚ ਹੰਗਾਮਾ ਸ਼ੁਰੂ ਹੋ ਗਿਆ।

ਵਿਰੋਧੀ ਧਿਰ ਦੇ ਨੇਤਾ 'ਗੋ ਨਿਆਜੀ ਗੋ' ਦੇ ਨਾਅਰੇ ਲਗਾਉਣ ਲੱਗੇ। ਅਸਲ ਵਿਚ ਇਮਰਾਨ ਦਾ ਪੂਰਾ ਨਾਮ ਇਮਰਾਨ ਖਾਨ ਨਿਆਜੀ ਹੈ। ਸੂਤਰਾਂ ਮੁਤਾਬਕ ਸ਼ਾਮ ਕਰੀਬ 5 ਵਜੇ ਇਮਰਾਨ ਖਾਨ ਦੀ ਪਾਰਟੀ ਪੀ.ਟੀ.ਆਈ. ਅਤੇ ਪੀ.ਪੀ.ਪੀ. ਦੇ ਸਾਂਸਦਾਂ ਨੇ ਇਕ-ਦੂਜੇ ਨੂੰ ਮੁੱਕੇ ਮਾਰੇ। ਜਿਸ ਸਮੇਂ ਸਾਂਸਦ ਹੱਥੋ-ਪਾਈ ਹੋ ਰਹੇ ਸਨ, ਰਾਸ਼ਟਰਪਤੀ ਵੀ ਉੱਥੇ ਮੌਜੂਦ ਸਨ। ਰਾਸ਼ਟਰਪਤੀ ਦੇ ਇਲਾਵਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜਲ ਸੈਨਾ ਅਤੇ ਹਵਾਈ ਸੈਨਾ ਦੇ ਪ੍ਰਮੁੱਖ ਅਤੇ ਜੁਆਇੰਟ ਚੀਫ ਆਫ ਸਟਾਫ ਕਮੇਟੀ ਦੇ ਪ੍ਰਧਾਨ ਵੀ ਸੰਸਦ ਵਿਚ ਮੌਜੂਦ ਸਨ। ਪਾਕਿਸਤਾਨ ਦੀ ਸੀਨੀਅਰ ਮਹਿਲਾ ਪੱਤਰਕਾਰ ਨਾਏਲਾ ਇਨਾਇਤ ਨੇ ਇਸ ਸਬੰਧੀ ਇਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿਚ ਹੰਗਾਮੇ ਅਤੇ ਨਾਅਰੇਬਾਜ਼ੀ ਦੇਖੀ ਜਾ ਸਕਦੀ ਹੈ।
ਇਸ ਮੌਕੇ ਰਾਸ਼ਟਰਪਤੀ ਅਲਵੀ ਨੇ ਕਸ਼ਮੀਰ ਮੁੱਦੇ 'ਤੇ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ,''ਭਾਰਤ ਨੇ ਕਸ਼ਮੀਰ ਵਿਚ ਜੋ ਕੀਤਾ ਉਹ ਸ਼ਾਂਤੀ ਲਈ ਖਤਰਨਾਕ ਹੈ। ਪਾਕਿਸਤਾਨੀ ਦੇ ਲੋਕ ਕਸ਼ਮੀਰ ਅਤੇ ਕਸ਼ਮੀਰੀ ਲੋਕਾਂ ਦੇ ਨਾਲ ਹਨ। ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾ ਕੇ ਭਾਰਤ ਦੀ ਮੋਦੀ ਸਰਕਾਰ ਨੇ ਆਪਣੇ ਹੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਸ਼ਿਮਲਾ ਸਮਝੌਤੇ ਨੂੰ ਤੋੜਿਆ ਹੈ।'' ਇਸ ਦੇ ਨਾਲ ਅਲਵੀ ਨੇ ਕਰਤਾਰਪੁਰ ਕੋਰੀਡੋਰ ਦੇ ਮੁੱਦੇ 'ਤੇ ਇਮਰਾਨ ਸਰਕਾਰ ਦੀ ਤਾਰੀਫ ਕੀਤੀ ਅਤੇ ਇਸ ਕਦਮ ਨੂੰ ਦੋਹਾਂ ਦੇਸ਼ਾਂ ਵਿਚਾਲੇ ਸ਼ਾਂਤੀ ਕਾਇਮ ਕਰਨ ਵਾਲਾ ਕਦਮ ਦੱਸਿਆ।
ਮੁਲਾਕਾਤ ਅਤੇ ਗੱਲਬਾਤ ਕਰਨੀ ਚਾਹੁੰਦਾ ਹੈ ਈਰਾਨ : ਟਰੰਪ
NEXT STORY