ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਲਾਹੌਰ ਹਾਈ ਕੋਰਟ ਨੇ ਸੋਮਵਾਰ ਨੂੰ ਵੱਡੀ ਰਾਹਤ ਦਿੱਤੀ। ਲਾਹੌਰ ਹਾਈ ਕੋਰਟ ਨੇ ਮੁਸ਼ੱਰਫ ਦੀ ਪਟੀਸ਼ਨ 'ਤੇ ਪਾਕਿਸਤਾਨ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਨਿਰਦੇਸ਼ ਦਿੱਤਾ ਹੈ ਕਿ ਉਹ ਇਸਲਾਮਾਬਾਦ ਦੀ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੈਂਡਿੰਗ ਦੇਸ਼ਧ੍ਰੋਹ ਮਾਮਲੇ ਦੀ ਕਾਰਵਾਈ 'ਤੇ ਰੋਕ ਲਗਾਏ।ਆਪਣੀ ਪਟੀਸ਼ਨ ਵਿਚ ਮੁਸ਼ੱਰਫ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਵਿਸ਼ੇਸ਼ ਅਦਾਲਤ ਵਿਚ ਉਹਨਾਂ ਵਿਰੁੱਧ ਦੇਸ਼ਧ੍ਰੋਹ ਦੇ ਮਾਮਲੇ ਵਿਚ ਪੈਂਡਿੰਗ ਸਾਰੀਆਂ ਕਾਰਵਾਈਆਂ ਨੂੰ ਗੈਰ ਸੰਵਿਧਾਨਕ ਕਰਾਰ ਦੇਵੇ। ਪਾਕਿਸਤਾਨੀ ਅਖਬਾਰ ਡਾਨ ਨੇ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ।
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ 3 ਮੈਂਬਰੀ ਵਿਸ਼ੇਸ਼ ਅਦਾਲਤ ਇਸ ਚਰਚਿਤ ਅਤੇ ਬਹੁਤ ਲੰਬੇ ਸਮੇਂ ਤੋਂ ਇੰਤਜ਼ਾਰ ਵਿਚ ਦੇਸ਼ਧ੍ਰੋਹ ਦੇ ਮਾਮਲੇ ਵਿਚ ਕੱਲ ਮਤਲਬ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਉਣ ਵਾਲੀ ਸੀ ਪਰ ਹਾਈ ਕੋਰਟ ਦੇ ਇਸ ਨਿਰਦੇਸ਼ ਦੇ ਬਾਅਦ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।ਇਸ ਤੋਂ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਨੇ ਵਿਸ਼ੇਸ਼ ਅਦਾਲਤ ਨੂੰ ਫੈਸਲਾ ਨਾ ਸੁਣਾਉਣ ਦਾ ਆਦੇਸ਼ ਦਿੱਤਾ ਸੀ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਦਾਲਤ ਮੁਸ਼ੱਰਫ ਵਿਰੁੱਧ ਚੱਲ ਰਹੇ ਦੋਸ਼ਧ੍ਰੋਹ ਮਾਮਲੇ ਵਿਚ 28 ਨਵੰਬਰ ਨੂੰ ਆਪਣਾ ਫੈਸਲਾ ਸੁਣਾਉਣ ਵਾਲੀ ਸੀ ਪਰ ਇਸ ਤੋਂ ਇਕ ਦਿਨ ਪਹਿਲਾਂ ਹੀ ਇਸਲਾਮਾਬਾਦ ਹਾਈ ਕੋਰਟ ਨੇ ਵਿਸ਼ੇਸ਼ ਅਦਾਲਤ ਨੂੰ ਫੈਸਲਾ ਸੁਣਾਉਣ ਤੋਂ ਰੋਕ ਦਿੱਤਾ ਸੀ।
ਯੂ. ਕੇ. 'ਚ ਪੰਜਾਬੀ ਨੌਜਵਾਨ ਦਾ ਕਤਲ, ਦੋਸ਼ੀ ਨੂੰ ਜਲਦ ਮਿਲ ਸਕਦੀ ਹੈ ਸਜ਼ਾ
NEXT STORY