ਲਾਹੌਰ (ਭਾਸ਼ਾ) : ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪੁਲਸ ਨੇ ਮੰਗਲਵਾਰ ਨੂੰ 11 ਸਾਲ ਦੀ ਬੱਚੀ ਨਾਲ ਕਥਿਤ ਬਲਾਤਕਾਰ ਅਤੇ ਕਤਲ ਦੇ ਚਾਰ ਦੋਸ਼ੀਆਂ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਇੱਕ ਪੁਲਸ ਸੂਤਰ ਨੇ ਪੀਟੀਆਈ ਨੂੰ ਦੱਸਿਆ ਕਿ ਲਾਹੌਰ ਤੋਂ ਲਗਭਗ 400 ਕਿਲੋਮੀਟਰ ਦੂਰ ਬਹਾਵਲਪੁਰ ਜ਼ਿਲ੍ਹੇ ਵਿੱਚ 24 ਮਾਰਚ ਨੂੰ ਲੜਕੀ ਨਾਲ ਬਲਾਤਕਾਰ ਅਤੇ ਹੱਤਿਆ ਕਰਨ ਵਾਲੇ ਸ਼ੱਕੀ ਉਸ ਦੇ ਰਿਸ਼ਤੇਦਾਰ ਸਨ। ਉਨ੍ਹਾਂ ਵਿੱਚ ਉਸਦੇ ਦੋ ਮਾਮੇ ਅਤੇ ਦੋ ਚਚੇਰੇ ਭਰਾ ਸਨ।
ਸੂਤਰ ਨੇ ਕਿਹਾ ਕਿ 30 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਚਾਰ ਸ਼ੱਕੀਆਂ ਨੇ ਆਪਣੇ ਅਪਰਾਧ ਕਬੂਲ ਕਰ ਲਏ ਹਨ। "ਕਿਉਂਕਿ ਸ਼ੱਕੀਆਂ ਨੇ ਨਾਬਾਲਗ ਲੜਕੀ ਨਾਲ ਬੇਰਹਿਮੀ ਨਾਲ ਬਲਾਤਕਾਰ ਕੀਤਾ ਅਤੇ ਉਸਦੀ ਹੱਤਿਆ ਕਰ ਦਿੱਤੀ, ਇਸ ਲਈ ਅਜਿਹੇ ਅਪਰਾਧੀਆਂ ਪ੍ਰਤੀ ਕੋਈ ਨਰਮੀ ਨਹੀਂ ਦਿਖਾਈ ਜਾ ਸਕਦੀ"। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਹਾਲਾਂਕਿ, ਇੱਕ ਪੁਲਸ ਬਿਆਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੱਕੀਆਂ ਨੂੰ ਪੀੜਤ ਦਾ ਗਲਾ ਵੱਢਣ ਲਈ ਵਰਤੇ ਗਏ ਹਥਿਆਰ ਦੀ ਬਰਾਮਦਗੀ ਲਈ ਇੱਕ ਸਥਾਨ 'ਤੇ ਲਿਜਾਇਆ ਗਿਆ ਸੀ। ਚਾਕੂ ਬਰਾਮਦ ਕਰਨ ਤੋਂ ਬਾਅਦ ਵਾਪਸ ਆਉਂਦੇ ਸਮੇਂ, ਸ਼ੱਕੀਆਂ ਦੇ ਸਾਥੀਆਂ ਨੇ ਪੁਲਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ।
ਬਿਆਨ ਵਿੱਚ ਕਿਹਾ ਗਿਆ ਹੈ, "ਜਵਾਬੀ ਗੋਲੀਬਾਰੀ ਵਿੱਚ, ਸਾਰੇ ਚਾਰ ਸ਼ੱਕੀ ਮਾਰੇ ਗਏ ਜਦੋਂ ਕਿ ਉਨ੍ਹਾਂ ਦੇ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ।" ਸਟੇਸ਼ਨ ਹਾਊਸ ਅਫਸਰ (ਐੱਸਐੱਚਓ) ਰਾਓ ਸ਼ਹਿਜ਼ਾਦ ਬਾਬਰ ਨੇ ਨਾਬਾਲਗ ਨਾਲ ਬੇਰਹਿਮੀ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੁਲਸ ਨੇ ਸ਼ੁਰੂ ਵਿੱਚ 15 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਡੀਐੱਨਏ ਨਮੂਨੇ ਜਾਂਚ ਲਈ ਭੇਜੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸ਼ੱਕੀਆਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਾਬਰ ਨੇ ਕਿਹਾ ਕਿ ਸ਼ੱਕੀਆਂ ਨੇ ਜਾਂਚ ਅਧਿਕਾਰੀ ਦੇ ਸਾਹਮਣੇ ਆਪਣਾ ਅਪਰਾਧ ਕਬੂਲ ਕਰ ਲਿਆ। ਬਾਬਰ ਨੇ ਕਿਹਾ ਕਿ ਪੀੜਤਾ ਦੀ ਮਾਂ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਹੈ ਅਤੇ ਉਹ ਆਪਣੀ ਧੀ ਲਈ "ਜਲਦੀ ਇਨਸਾਫ਼" ਚਾਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਬੂ ਧਾਬੀ ਦੇ ਵਾਟਰਵਰਲਡ 'ਚ ਭਿਆਨਕ ਅੱਗ, ਧੂੰਏਂ ਕਾਰਨ ਯਾਸ ਟਾਪੂ 'ਤੇ ਛਾ ਗਿਆ ਹਨ੍ਹੇਰਾ (ਵੀਡੀਓ)
NEXT STORY