ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਨੇਤਾ ਅਤੇ ਪੰਜਾਬ ਦੇ ਪ੍ਰਧਾਨ ਰਾਣਾ ਸਨਾਉੱਲਾ ਖਾਨ ਸਮੇਤ ਕੁਲ 6 ਲੋਕਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਜੇਲ ਭੇਜਿਆ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਐਂਟੀ ਨਾਰਕੋਟਿਕਸ ਫੋਰਸ (ਏ.ਐੱਨ.ਐੱਫ.) ਨੇ ਲਾਹੌਰ ਨੇੜੇ ਗ੍ਰਿਫਤਾਰ ਕੀਤਾ ਸੀ। ਰਾਣਾ ਪੰਜਾਬ ਸੂਬੇ ਦੇ ਕਾਨੂੰਨ ਮੰਤਰੀ ਰਹਿ ਚੁੱਕੇ ਹਨ। ਗ੍ਰਿਫਤਾਰੀ ਦੇ ਬਾਅਦ ਜਦੋਂ ਉਨ੍ਹਾਂ ਨੂੰ ਲਾਹੌਰ ਦੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਉਨ੍ਹਾਂ ਦੇ ਸਮਰਥਕਾਂ ਨੇ ਲੌਇਨ-ਲੌਇਨ ਦੇ ਨਾਅਰੇ ਲਗਾਏ। ਅਦਾਲਤ ਵਿਚ ਰਾਣਾ ਦੇ ਵਕੀਲ ਨੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਰਾਜਨੀਤਕ ਦੱਸਦਿਆਂ ਇਸ ਦਾ ਵਿਰੋਧ ਕੀਤਾ।
ਰਾਣਾ ਦੀ ਗ੍ਰਿਫਤਾਰੀ ਦੀ ਖਬਰ ਫੈਲਦਿਆਂ ਹੀ ਸੈਂਕੜੇ ਦੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਸੜਕਾਂ 'ਤੇ ਉਤਰ ਆਏ। ਇਸ ਕਾਰਨ ਰਾਣਾ ਨੂੰ ਅਦਾਲਤ ਤੱਕ ਪਹੁੰਚਾਉਣ ਵਿਚ ਪੁਲਸ ਕਰਮੀਆਂ ਨੂੰ ਕਾਫੀ ਮੁਸ਼ਕਲ ਆਈ। ਇੱਥੇ ਦੱਸ ਦਈਏ ਕਿ ਰਾਣਾ ਇਮਰਾਨ ਖਾਨ ਦੇ ਵੋਕਲ ਆਲੋਚਕਾਂ ਵਿਚੋਂ ਇਕ ਹਨ। ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰਾਜ ਮੰਤਰੀ ਸ਼ਹਿਰਿਆਰ ਖਾਨ ਨੇ ਕਿਹਾ ਕਿ ਰਾਣਾ ਉਸ ਦੇ ਸਹਿਯੋਗੀ ਹਨ ਪਰ ਕਾਨੂੰਨ ਤੋਂ ਉੱਪਰ ਕੋਈ ਨਹੀਂ।
ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਪੈਸ਼ਲ ਅਸਿਸਟੈਂਟ ਆਨ ਇਨਫੌਰਮੇਸ਼ਨ ਐਂਡ ਬ੍ਰਾਡਕਾਸਟਿੰਗ ਡਾਕਟਰ ਫਿਰਦੌਸ ਆਸ਼ਿਕ ਅਵਾਨ ਨੇ ਰਾਣਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀ.ਐੱਮ.ਐੱਲ.-ਐੱਨ. ਨੇਤਾ ਦੀ ਕਾਰ ਵਿਚ ਕਰੀਬ 150-200 ਮਿਲੀਅਨ ਰੁਪਏ ਦੀ ਡਰੱਗਜ਼ ਸੀ। ਉੱਧਰ ਸ਼ਹਿਬਾਜ਼ ਸ਼ਰੀਫ ਅਤੇ ਮਰੀਅਮ ਨਵਾਜ਼ ਨੇ ਰਾਣਾ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਲਈ ਸਿੱਧੇ ਤੌਰ 'ਤੇ ਇਮਰਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਅਫਗਾਨਿਸਤਾਨ 'ਚ ਸ਼ਾਂਤੀ ਸਮਝੌਤੇ ਲਈ ਨਵੀਂ ਮੁਹਿੰਮ ਸ਼ੁਰੂ
NEXT STORY