ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਤੋਸ਼ਖਾਨਾ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਯੋਗ ਕਰਾਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ (70) ਪੰਜ ਸਾਲ ਤੱਕ ਸੰਸਦ ਦੇ ਮੈਂਬਰ ਨਹੀਂ ਬਣ ਸਕਦੇ। ਸੱਤਾਧਾਰੀ ਗੱਠਜੋੜ ਸਰਕਾਰ ਦੇ ਸੰਸਦ ਮੈਂਬਰਾਂ ਨੇ ਅਗਸਤ ਵਿੱਚ ਖਾਨ ਵਿਰੁੱਧ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤ ਵਿੱਚ ਤੋਸ਼ਖਾਨਾ (ਦੇਸ਼ ਦਾ ਭੰਡਾਰ) ਤੋਂ ਛੋਟ ਵਾਲੀ ਕੀਮਤ 'ਤੇ ਖ਼ਰੀਦੇ ਗਏ ਤੋਹਫ਼ਿਆਂ ਦੀ ਵਿਕਰੀ ਤੋਂ ਪ੍ਰਾਪਤ ਕਮਾਈ ਦਾ ਖ਼ਾਲਾਸਾ ਨਾ ਕਰਨ ਲਈ ਖਾਨ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਗਈ ਸੀ। ਮੁੱਖ ਚੋਣ ਕਮਿਸ਼ਨਰ (ਸੀਈਸੀ) ਸਿਕੰਦਰ ਸੁਲਤਾਨ ਰਾਜਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਬੈਂਚ ਨੇ ਇਸਲਾਮਾਬਾਦ ਵਿੱਚ ਈਸੀਪੀ ਸਕੱਤਰੇਤ ਵਿੱਚ ਖਾਨ ਖ਼ਿਲਾਫ਼ ਇਹ ਫੈਸਲਾ ਸੁਣਾਇਆ। ਬੈਂਚ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਫੈਸਲਾ ਸੁਣਾਇਆ ਕਿ ਖਾਨ ਭ੍ਰਿਸ਼ਟ ਕੰਮਾਂ ਵਿੱਚ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਸੰਸਦ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ। ਈਸੀਪੀ ਨੇ ਇਹ ਵੀ ਕਿਹਾ ਕਿ ਖਾਨ ਦੇ ਖਿਲਾਫ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਜਲਦ ਹੋਵੇਗੀ CPC ਦੀ ਅਹਿਮ ਜਨਰਲ ਕਾਨਫਰੰਸ, ਸ਼ੀ ਦੇ ਤੀਜੇ ਕਾਰਜਕਾਲ ਲਈ ਪੇਸ਼ ਹੋਵੇਗਾ ਪ੍ਰਸਤਾਵ
NEXT STORY