ਕਰਾਚੀ (ਭਾਸ਼ਾ)- ਪਾਕਿਸਤਾਨ ਦੀ ਇਕ ਚੋਟੀ ਦੀ ਸੂਚਨਾ ਤਕਨਾਲੋਜੀ (ਆਈ. ਟੀ.) ਸੰਸਥਾ ਨੇ ਸਰਕਾਰ ਨੂੰ ਦੇਸ਼ ਵਿਚ ਇੰਟਰਨੈੱਟ ਸੇਵਾਵਾਂ ਬਹਾਲ ਕਰਨ ਦੀ ਅਪੀਲ ਕੀਤੀ ਹੈ, ਜੋ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਗ੍ਰਹਿ ਮੰਤਰਾਲਾ ਵੱਲੋਂ ਮੰਗਲਵਾਰ ਨੂੰ ਪਾਕਿਸਤਾਨ ਟੈਲੀਕਾਮ ਅਥਾਰਟੀ ਨੂੰ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਲੋਕਾਂ ਨੇ ਕਈ ਵੀ.ਪੀ.ਐੱਨ. ਸੇਵਾਵਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ।
ਪਾਕਿਸਤਾਨ ਵਿੱਚ ਆਈ.ਟੀ. ਅਤੇ ਇਸ ਨਾਲ ਸਬੰਧਤ ਸੇਵਾਵਾਂ ਦੀ ਇੱਕੋ ਇੱਕ ਪ੍ਰਤੀਨਿਧੀ ਸੰਸਥਾ 'ਪਾਕਿਸਤਾਨ ਸਾਫਟਵੇਅਰ ਹਾਊਸਜ਼ ਐਸੋਸੀਏਸ਼ਨ' (ਪਾਸ਼ਾ) ਨੇ ਸਾਰੀਆਂ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਸਰਕਾਰ ਦੇ ਫੈਸਲੇ ਦੀ ਆਲੋਚਨਾ ਕੀਤੀ। ਪਾਸ਼ਾ ਦੇ ਪ੍ਰਧਾਨ ਮੁਹੰਮਦ ਜ਼ੋਹੇਬ ਖਾਨ ਨੇ ਕਿਹਾ, “ਪਾਕਿਸਤਾਨ ਵਿੱਚ ਆਈ.ਟੀ. ਅਤੇ ਸਾਫਟਵੇਅਰ ਸਮੇਤ ਆਈ.ਟੀ. ਨਾਲ ਸਬੰਧਤ ਸੇਵਾਵਾਂ ਪਹਿਲਾਂ ਹੀ ਸਰਕਾਰ ਦੀਆਂ ਖ਼ਰਾਬ ਨੀਤੀਆਂ ਦਾ ਸਾਹਮਣਾ ਕਰ ਰਹੀਆਂ ਹਨ ਅਤੇ ਹੁਣ ਸਾਡੇ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਚੁੱਕੇ ਗਏ ਇਸ ਕਦਮ ਨੇ ਕਾਰੋਬਾਰ ਅਤੇ ਆਈ.ਟੀ. ਉਦਯੋਗ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਸੰਕਟ ਹੋਰ ਵਧਾ ਦਿੱਤਾ ਹੈ।'
ਅਮਰੀਕਾ 'ਚ ਪੰਜਾਬੀ ਮੂਲ ਦੇ ਵਿਅਕਤੀ ਨੇ ਦੋ ਔਰਤਾਂ ਦੇ ਕਤਲ ਦਾ ਦੋਸ਼ ਕਬੂਲਿਆ
NEXT STORY