ਇਸਲਾਮਾਬਾਦ-ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਬਾਅਦ ਸ਼ਾਹਬਾਜ਼ ਸ਼ਰੀਫ਼ ਦੇ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਸਾਊਦੀ ਅਰਬ ਅਤੇ ਚੀਨ ਦਾ ਦੌਰਾ ਕਰਨ ਦੀ ਉਮੀਦ ਹੈ। ਮੀਡੀਆ 'ਚ ਮੰਗਲਵਾਰ ਨੂੰ ਆਈ ਇਕ ਖ਼ਬਰ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਵਾਇਤੀ ਤੌਰ 'ਤੇ ਦੋਵਾਂ ਦੇਸ਼ਾਂ ਨਾਲ ਇਸਲਾਮਾਬਾਦ ਦੇ ਰਣਨੀਤਕ ਸਬੰਧਾਂ ਕਾਰਨ ਇਕ ਪਾਕਿਸਾਤਨੀ ਪ੍ਰਧਾਨ ਮੰਤਰੀ ਦੀ ਪਹਿਲੀ ਵਿਦੇਸ਼ ਯਾਤਰਾ ਅਕਸਰ ਰਿਆਦ ਅਤੇ ਬੀਜਿੰਗ ਦੀ ਹੁੰਦੀ ਰਹੀ ਹੈ।
ਇਹ ਵੀ ਪੜ੍ਹੋ : ਬਾਈਡੇਨ ਨੂੰ ਨਿਊਯਾਰਕ ਸਬਵੇ ਗੋਲੀਬਾਰੀ ਦੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ : ਵ੍ਹਾਈਟ ਹਾਊਸ
ਇਮਰਾਨ ਖਾਨ ਨੂੰ ਸੱਤਾ ਤੋਂ ਹਟਾਉਣ ਤੋਂ ਬਾਅਦ ਸੋਮਵਾਰ ਨੂੰ ਸ਼ਰੀਫ਼ (70) ਨੇ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਦੇ ਤੌਰ 'ਤੇ ਸਹੁੰ ਚੁੱਕੀ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਖਾਨ ਪਾਕਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੂੰ ਨੈਸ਼ਨਲ ਅਸੈਂਬਲੀ 'ਚ ਬੇਭਰੋਸਗੀ ਪ੍ਰਸਤਾਵ 'ਚ ਹਾਰ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਪੰਜਾਬ ਦੀਆਂ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਦੇ ਮੁਕੰਮਲ ਬਾਈਕਾਟ ਦਾ ਐਲਾਨ
'ਦਿ ਐਕਸਪ੍ਰੈੱਸ ਟ੍ਰਿਊਬਨ' ਅਖ਼ਬਾਰ ਨੇ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਇਕ ਨੇਤਾ ਦੇ ਹਵਾਲੇ ਤੋਂ ਕਿਹਾ ਕਿ ਸ਼ਰੀਫ਼ ਆਪਣੀ ਸਾਊਦੀ ਅਰਬ ਯਾਤਰਾ ਦੌਰਾਨ ਉਮਰਾਹ ਕਰਨਗੇ ਅਤੇ ਸਾਊਦੀ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ। ਸ਼ਰੀਫ਼ ਪਰਿਵਾਰ ਦੇ ਸਾਊਦੀ ਸ਼ਾਹੀ ਪਰਿਵਾਰ ਨਾਲ ਨਜ਼ਦੀਕੀ ਸਬੰਧ ਹਨ ਕਿਉਂਕਿ ਅਕਤੂਬਰ 1999 ਦੇ ਤਖ਼ਤਾਪਲਟ ਤੋਂ ਬਾਅਦ ਨਵਾਜ਼ ਸ਼ਰੀਫ਼ ਦੀ ਸੁਰੱਖਿਅਤ ਨਿਕਾਸੀ ਯਕੀਨੀ ਕਰਨ 'ਚ ਉਸ ਨੇ ਕੇਂਦਰੀ ਭੂਮਿਕਾ ਨਿਭਾਈ ਸੀ।
ਇਹ ਵੀ ਪੜ੍ਹੋ : UGC ਦਾ ਵੱਡਾ ਫ਼ੈਸਲਾ, ਹੁਣ ਇਕ ਸੈਸ਼ਨ ’ਚ ਦੋ ਡਿਗਰੀਆਂ ਕਰ ਸਕਣਗੇ ਵਿਦਿਆਰਥੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਬਾਈਡੇਨ ਨੂੰ ਨਿਊਯਾਰਕ ਸਬਵੇ ਗੋਲੀਬਾਰੀ ਦੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ : ਵ੍ਹਾਈਟ ਹਾਊਸ
NEXT STORY