ਇਸਲਾਮਾਬਾਦ (ਭਾਸ਼ਾ): ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਅਤੇ ਹਸਪਤਾਲ 'ਚ ਭਰਤੀ ਹੋਣ ਦੀਆਂ ਖ਼ਬਰਾਂ ਨੂੰ ਝੂਠ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਹ ਖ਼ਬਰਾਂ ਭਾਰਤੀ ਮੀਡੀਆ ਵੱਲੋਂ ਪਾਕਿਸਤਾਨ ਨੂੰ ਨਿਸ਼ਾਨਾ ਬਣਾਉਣ ਲਈ ਫੈਲਾਈਆਂ ਜਾ ਰਹੀਆਂ ਹਨ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ੇਹਰਾ ਬਲੋਚ ਨੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਇਹ ਗੱਲਾਂ ਕਹੀਆਂ।
ਇਹ ਖ਼ਬਰ ਵੀ ਪੜ੍ਹੋ - ਲਾਪਤਾ ਸਿੱਖ ਵਿਦਿਆਰਥੀ ਦੀ ਲਾਸ਼ ਮਿਲਣ ਮਗਰੋਂ UK ਦੀ ਪੁਲਸ ਨੇ ਕੀਤਾ ਟਵੀਟ, ਸਾਂਝੀ ਕੀਤੀ CCTV
ਮੁਮਤਾਜ਼ ਜ਼ੇਹਰਾ ਬਲੋਚ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਦੇਸ਼ ਨੂੰ ਅਸਥਿਰ ਕਰਨ ਲਈ ਅੱਤਵਾਦੀ ਸਮੂਹਾਂ ਨੂੰ ਸਮਰਥਨ ਅਤੇ ਫੰਡ ਮੁਹੱਈਆ ਕਰਵਾਉਣ ਵਿਚ ਭਾਰਤ ਦੀ ਕਥਿਤ ਸ਼ਮੂਲੀਅਤ ਬਾਰੇ ਸਬੂਤ ਹਨ। ਅਜਿਹੇ ਕਈ ਮਾਮਲੇ ਹਨ ਜਿਨ੍ਹਾਂ ਵਿਚ ਅੱਤਵਾਦੀ ਤੱਤਾਂ ਦੀ ਸ਼ਮੂਲੀਅਤ ਦੇ ਠੋਸ ਸਬੂਤ ਹਨ। ਇਨ੍ਹਾਂ ਨੂੰ ਭਾਰਤ ਦੁਆਰਾ ਫੰਡ ਅਤੇ ਸਮਰਥਨ ਦਿੱਤਾ ਜਾਂਦਾ ਹੈ, ਅਤੇ ਆਉਣ ਵਾਲੇ ਦਿਨਾਂ ਵਿਚ ਅਸੀਂ ਮੀਡੀਆ ਨੂੰ ਦੱਸਾਂਗੇ।
ਇਹ ਖ਼ਬਰ ਵੀ ਪੜ੍ਹੋ - ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਐਨਕਾਊਂਟਰ, ਸੋਸ਼ਲ ਮੀਡੀਆ 'ਤੇ ਲਲਕਾਰੇ ਮਾਰਨ ਵਾਲਾ ਰਾਜੂ ਸ਼ੂਟਰ ਜ਼ਖ਼ਮੀ
ਕਰਾਚੀ 'ਚ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਅਤੇ ਹਸਪਤਾਲ 'ਚ ਭਰਤੀ ਹੋਣ ਸਬੰਧੀ ਭਾਰਤੀ ਮੀਡੀਆ 'ਚ ਆਈਆਂ ਰਿਪੋਰਟਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਝੂਠੀਆਂ ਖ਼ਬਰਾਂ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹਾਂਗੇ ਜੋ ਪਾਕਿਸਤਾਨ ਨੂੰ ਨਿਸ਼ਾਨਾ ਬਣਾਉਣ ਲਈ ਉਨ੍ਹਾਂ ਵੱਲੋਂ ਫੈਲਾਈਆਂ ਜਾ ਰਹੀਆਂ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਾ ਹੈ ਅਤੇ ਪਾਕਿਸਤਾਨ ਕਰਤਾਰਪੁਰ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਪਤਾ ਸਿੱਖ ਵਿਦਿਆਰਥੀ ਦੀ ਲਾਸ਼ ਮਿਲਣ ਮਗਰੋਂ UK ਦੀ ਪੁਲਸ ਨੇ ਕੀਤਾ ਟਵੀਟ, ਸਾਂਝੀ ਕੀਤੀ CCTV
NEXT STORY