ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੇਸ਼ ਦੀ ਚੋਟੀ ਦੀ ਜਾਂਚ ਏਜੰਸੀ ਸਾਹਮਣੇ ਪੇਸ਼ ਨਾ ਹੋਣ ਅਤੇ ਗੈਰ-ਕਾਨੂੰਨੀ ਫੰਡਿੰਗ ਦੇ ਮਾਮਲੇ ਵਿਚ ਉਸ ਦੇ ਨੋਟਿਸ ਦਾ ਜਵਾਬ ਨਾ ਦੇਣ ਕਾਰਨ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਮੀਡੀਆ ਰਿਪੋਰਟ 'ਚ ਸਾਹਮਣੇ ਆਈ ਹੈ। ਪਾਕਿਸਤਾਨ ਦੇ ਰੋਜ਼ਾਨਾ ਅਖ਼ਬਾਰ 'ਦਿ ਨਿਊਜ਼' ਦੀ ਰਿਪੋਰਟ ਮੁਤਾਬਕ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਨੇ ਸ਼ੁੱਕਰਵਾਰ ਨੂੰ ਇਸ ਸਬੰਧ 'ਚ ਇਮਰਾਨ ਖਾਨ ਨੂੰ ਦੂਜਾ ਨੋਟਿਸ ਜਾਰੀ ਕੀਤਾ ਹੈ। ਦਿ ਨਿਊਜ਼ ਦੀ ਰਿਪੋਰਟ ਮੁਤਾਬਕ ਇਮਰਾਨ ਖਾਨ ਨੂੰ ਪਹਿਲਾ ਨੋਟਿਸ ਪਿਛਲੇ ਬੁੱਧਵਾਰ ਭੇਜਿਆ ਗਿਆ ਸੀ, ਪਰ ਉਨ੍ਹਾਂ ਨੇ FIA ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਅਧਿਐਨ 'ਚ ਦਾਅਵਾ, ਸਿਗਰਟਨੋਸ਼ੀ ਕਰਨ ਵਾਲੇ ਦੇ ਨੇੜੇ-ਤੇੜੇ ਰਹਿਣ ਵਾਲੇ ਲੋਕਾਂ ਨੂੰ ਕੈਂਸਰ ਦਾ ਖ਼ਤਰਾ ਵੱਧ
ਖ਼ਬਰ ਵਿਚ FIA ਦੇ ਉੱਚ ਪੱਧਰੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਬਾਰੇ ਅੰਤਿਮ ਫੈਸਲਾ 3 ਨੋਟਿਸ ਜਾਰੀ ਕਰਨ ਤੋਂ ਬਾਅਦ ਲਿਆ ਜਾ ਸਕਦਾ ਹੈ। ਸੂਤਰਾਂ ਦਾ ਹਵਾਲਾ ਦਿੰਦੇ ਹੋਏ ਖ਼ਬਰ ਵਿਚ ਕਿਹਾ ਗਿਆ ਹੈ ਕਿ FIA ਨੇ ਸਾਬਕਾ ਪ੍ਰਧਾਨ ਮੰਤਰੀ ਦੀ ਪਾਰਟੀ ਨਾਲ ਸਬੰਧਤ 5 ਕੰਪਨੀਆਂ ਦਾ ਪਤਾ ਲਗਾਇਆ ਹੈ ਜੋ ਅਮਰੀਕਾ, ਆਸਟ੍ਰੇਲੀਆ, ਕੈਨੇਡਾ, ਯੂਕੇ ਅਤੇ ਬੈਲਜੀਅਮ ਵਿਚ ਕੰਮ ਕਰ ਰਹੀਆਂ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਸੌਂਪੀ ਗਈ ਰਿਪੋਰਟ ਵਿੱਚ ਇਨ੍ਹਾਂ ਕੰਪਨੀਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨੂੰ ਇੱਕ ਭਾਰਤੀ ਮੂਲ ਦੇ ਕਾਰੋਬਾਰੀ ਸਮੇਤ 34 ਵਿਦੇਸ਼ੀ ਨਾਗਰਿਕਾਂ ਤੋਂ ਨਿਯਮਾਂ ਦੇ ਉਲਟ ਪੈਸੇ ਪ੍ਰਾਪਤ ਹੋਏ ਹਨ।
ਇਹ ਵੀ ਪੜ੍ਹੋ: ਸੋਮਾਲੀਆ 'ਚ 26/11 ਵਰਗਾ ਹਮਲਾ, ਅੱਤਵਾਦੀਆਂ ਨੇ ਹੋਟਲ 'ਚ ਦਾਖ਼ਲ ਹੋ ਕੀਤੀ ਗੋਲੀਬਾਰੀ, 10 ਮੌਤਾਂ (ਵੀਡੀਓ)
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਅਧਿਐਨ 'ਚ ਦਾਅਵਾ, ਸਿਗਰਟਨੋਸ਼ੀ ਕਰਨ ਵਾਲੇ ਦੇ ਨੇੜੇ-ਤੇੜੇ ਰਹਿਣ ਵਾਲੇ ਲੋਕਾਂ ਨੂੰ ਕੈਂਸਰ ਦਾ ਖ਼ਤਰਾ ਵੱਧ
NEXT STORY