ਇਸਲਾਮਾਬਾਦ (ਬਿਊਰੋ) ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਜਵਾਈ ਸਫਦਰ ਅਵਾਨ ਦੀ ਗ੍ਰਿਫ਼ਤਾਰੀ ਦੀ ਜਾਂਚ ਦੇ ਲਈ ਮੰਤਰੀਆਂ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਥਾਨਕ ਮੀਡੀਆ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਕਰਾਚੀ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਮੰਗਲਵਾਰ ਨੂੰ ਕਮੇਟੀ ਦੀ ਬੈਠਕ ਹੋਈ। ਇਸ਼ ਦੌਰਾਨ ਕਮੇਟੀ ਨੇ ਘਟਨਾ ਦੀ ਰਿਪੋਰਟ ਤਿਆਰ ਕਰਨ ਦੇ ਲਈ ਰੋਜ਼ਾਨਾ ਬੈਠਕ ਕਰਨ ਦਾ ਫ਼ੈਸਲਾ ਕੀਤਾ।
ਪੜ੍ਹੋ ਇਹ ਅਹਿਮ ਖਬਰ- ਪੰਜਾਬੀ ਸੱਥ ਮੈਲਬੌਰਨ ਵੱਲੋਂ ਮਰਹੂਮ ਮਨਮੀਤ ਅਲੀਸ਼ੇਰ ਨੂੰ ਸ਼ਰਧਾਂਜਲੀ ਸਮਾਰੋਹ
ਮੰਤਰੀਆਂ ਦੀ ਕਮੇਟੀ ਨੇ ਸਫਦਰ ਦੀ ਗ੍ਰਿਫ਼ਤਾਰੀ ਅਤੇ ਸਿੰਧ ਦੇ ਪੁਲਸ ਦੇ ਡਾਇਰੈਕਟਰ ਜਨਰਲ ਮਾਮਲੇ ਵਿਚ ਸਬੂਤ ਵੀ ਇਕੱਠੇ ਕੀਤੇ ਹਨ। ਸੂਤਰਾਂ ਨੇ ਦੱਸਿਆ ਕਿ ਹੋਟਲ ਅਤੇ ਪੁਲਸ ਸਟੇਸ਼ਨ ਦੇ ਸਾਰੇ ਸੀ.ਸੀ.ਟੀ.ਵੀ. ਰਿਕਾਰਡ ਜੁਟਾਏ ਗਏ ਹਨ। ਕਮੇਟੀ ਨੇ ਬੈਠਕ ਦੇ ਦੌਰਾਨ ਸਫਦਰ ਅਵਾਨ ਨੂੰ ਨਿੱਜੀ ਰੂਪ ਨਾਲ ਜਾਂ ਵੀਡੀਓ ਲਿੰਕ ਦੇ ਮਾਧਿਅਮ ਨਾਲ ਤਲਬ ਕਰਨ ਦਾ ਵੀ ਫ਼ੈਸਲਾ ਲਿਆ ਹੈ। ਸੂਤਰਾਂ ਦੇ ਮੁਤਾਬਕ ਸਿੰਧ ਪੁਲਸ ਦੇ ਡਾਇਰੈਕਟਰ ਜਨਰਲ ਅਤੇ ਵਧੀਕ ਡਾਇਰੈਕਟਰ ਜਨਰਲ ਨੂੰ ਵੀ ਇਕ-ਦੋ ਦਿਨਾਂ ਵਿਚ ਤਲਬ ਕੀਤਾ ਜਾ ਸਕਦਾ ਹੈ। ਮੰਤਰੀਆਂ ਦੀ ਕਮੇਟੀ ਆਪਣੀ ਰਿਪੋਰਟ ਸਿੰਧ ਦੇ ਮੁੱਖ ਮੰਤਰੀ ਨੂੰ ਸੌਂਪੇਗੀ।
ਕੋਰੋਨਾ ਕਾਰਨ ਕਾਲੀ ਪਈ ਚੀਨ ਦੇ ਡਾਕਟਰ ਦੀ ਚਮੜੀ ਮੁੜ ਤੋਂ ਠੀਕ ਹੋਣ ਲੱਗੀ
NEXT STORY