ਇਸਲਾਮਾਬਾਦ- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਨੂੰ ਖਾਰਜ ਕਰਨ ਅਤੇ ਰਾਸ਼ਟਰਪਤੀ ਦੀ ਸਲਾਹ 'ਤੇ ਸੰਸਦ ਨੂੰ ਭੰਗ ਕਰਨ ਦੇ ਮਾਮਲੇ 'ਤੇ ਵੀਰਵਾਰ ਨੂੰ ਅਹਿਮ ਸੁਣਵਾਈ ਜਾਰੀ ਰੱਖੀ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ‘ਵਾਜਬ ਹੁਕਮ’ ਦੇਣ ਦਾ ਵਾਅਦਾ ਕਰਦੇ ਹੋਏ ਕਾਰਵਾਈ ਨੂੰ ਬੁੱਧਵਾਰ ਨੂੰ ਚੌਥੀ ਵਾਰ ਮੁਲਤਵੀ ਕਰ ਦਿੱਤਾ ਸੀ।
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਥਿਤ 'ਵਿਦੇਸ਼ੀ ਸਾਜ਼ਿਸ਼' ਦੇ ਬਾਰੇ ਹੋਰ ਜਾਣਨ ਲਈ ਸਰਕਾਰ ਤੋਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ (ਐੱਨ. ਐੱਸ. ਸੀ.) ਦੀ ਬੈਠਕ ਦੇ ਮਿੰਟ ਮੰਗੇ ਸੀ। ਇਸ ਗੱਲ ’ਤੇ ਆਪਣਾ ਫ਼ੈਸਲਾ ਟਾਲ ਦਿੱਤਾ ਕਿ ਕੀ ਇਮਰਾਨ ਖਾਨ ਨੇ ਅਵਿਸ਼ਵਾਸ ਪ੍ਰਸਤਾਵ ਦਾ ਸਾਹਮਣਾ ਕਰਨ ਦੀ ਥਾਂ ਸੰਸਦ ਨੂੰ ਭੰਗ ਕਰਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ ਜਾਂ ਨਹੀਂ। ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਖਾਨ ਸੂਰੀ ਨੇ ਐਤਵਾਰ ਨੂੰ ਬੇਭਰੋਸਗੀ ਮਤੇ ਨੂੰ ਸਰਕਾਰ ਨੂੰ ਡੇਗਣ ਦੀ ਕਥਿਤ ਵਿਦੇਸ਼ੀ ਸਾਜ਼ਿਸ਼ ਨਾਲ ਜੁੜੇ ਹੋਣ ਦਾ ਹਵਾਲਾ ਦਿੰਦੇ ਹੋਏ ਰੱਦ ਕਰ ਦਿੱਤਾ ਸੀ। ਕੁਝ ਮਿੰਟਾਂ ਬਾਅਦ, ਪ੍ਰਧਾਨ ਮੰਤਰੀ ਖਾਨ ਦੀ ਸਲਾਹ 'ਤੇ ਰਾਸ਼ਟਰਪਤੀ ਆਰਿਫ ਅਲਵੀ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ।
ਸੁਣਵਾਈ ਦੇ ਤੀਜੇ ਦਿਨ ਬੁੱਧਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੀ ਤਰਫੋਂ ਬਾਬਰ ਅਵਾਨ ਪੇਸ਼ ਹੋਏ, ਜਦੋਂ ਕਿ ਰਾਸ਼ਟਰਪਤੀ ਅਲਵੀ ਦੀ ਨੁਮਾਇੰਦਗੀ ਅਲੀ ਜ਼ਫਰ ਨੇ ਕੀਤੀ। ਚੀਫ਼ ਜਸਟਿਸ ਬੰਦਿਆਲ ਨੇ ਅਵਾਨ ਨੂੰ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੀ ਹੋਈ ਮੀਟਿੰਗ ਦੇ 'ਮਿੰਟਾਂ' ਬਾਰੇ ਪੁੱਛਿਆ, ਜਿਸ ਵਿੱਚ ਕਥਿਤ ਤੌਰ ’ਤੇ ਪੀ.ਟੀ.ਆਈ. ਦੀ ਅਗਵਾਈ ਵਾਲੀ ਸਰਕਾਰ ਨੂੰ ਹਟਾਉਣ ਲਈ ਕਥਿਤ ਤੌਰ ‘ਵਿਦੇਸ਼ੀ ਸਾਜ਼ਿਸ਼’ ਦੇ ਸਬੂਤ ਦਿਖਾਉਣ ਵਾਲੇ ਇੱਕ ਪੱਤਰ 'ਤੇ ਚਰਚਾ ਕੀਤੀ ਗਈ ਸੀ।
ਬੁੱਧਵਾਰ ਨੂੰ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਵਕੀਲਾਂ ਨੂੰ ਬਾਰ-ਬਾਰ ਯਾਦ ਕਰਵਾਇਆ ਕਿ ਪੀਠ ਦੇ ਆਦੇਸ਼ ਜਾਰੀ ਕਰਨ ਲਈ ਜਲਦੀ ਤੋਂ ਜਲਦੀ ਆਪਣੀਆਂ ਦਲੀਲਾਂ ਪੂਰੀਆਂ ਕਰਨ। ਹਾਲਾਂਕਿ, ਪ੍ਰਕਿਰਿਆ ਪੂਰੀ ਨਾ ਹੋਣ ’ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਅਤੇ ਵੀਰਵਾਰ ਸਵੇਰੇ 9:30 ਵਜੇ (ਸਥਾਨਕ ਸਮੇਂ) ਤੋਂ ਸੁਣਵਾਈ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ।
ਕੈਨੇਡਾ 'ਚ ਕਪੂਰਥਲਾ ਦੀ 24 ਸਾਲਾ ਪੰਜਾਬਣ ਦੇ ਕਤਲ ਮਾਮਲੇ 'ਚ ਗੋਰਾ ਗ੍ਰਿਫ਼ਤਾਰ
NEXT STORY