ਲਾਹੌਰ (ਭਾਸ਼ਾ): ਪਾਕਿਸਤਾਨ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਲਾਹੌਰ ਵਿਚ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਆਈ.ਐੱਸ.ਆਈ.ਐੱਸ. ਦੇ 3 ਅੱਤਵਾਦੀਆਂ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਹਨਾਂ ਕੋਲੋਂ ਵਿਸਫੋਟਕ ਸਮੱਗਰੀ ਬਰਾਮਦ ਕੀਤੀ। ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਮਗਰੋਂ ਲਾਹੌਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਇਸਲਾਮਿਕ ਸਟੇਟ (ਆਈ.ਐੱਸ.ਆਈ.ਐੱਸ.) ਦੇ ਠਿਕਾਣੇ 'ਤੇ ਛਾਪਾ ਮਾਰਿਆ ਅਤੇ 3 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੜ੍ਹੋ ਇਹ ਅਹਿਮ ਖਬਰ - ਪਾਕਿਸਤਾਨ 'ਚ ਵਿਦਿਅਕ ਅਦਾਰੇ 15 ਸਤੰਬਰ ਤੱਕ ਰਹਿਣਗੇ ਬੰਦ
ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਦੀ ਪਛਾਣ ਜੁਨੈਜ ਜ਼ੀਆ, ਮੁਹੰਮਦ ਵਕਾਸ ਅਤੇ ਮੁਹੰਮਦ ਜਾਵੇਦ ਦੇ ਤੌਰ 'ਤੇ ਹੋਈ ਹੈ। ਸੀ.ਟੀ.ਡੀ. ਨੇ ਇਕ ਬਿਆਨ ਵਿਚ ਕਿਹਾ,''ਇਹ ਅੱਤਵਾਦੀ ਲਾਹੌਰ ਵਿਚ ਸਰਕਾਰੀ ਇਮਾਰਤਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।'' ਸੀ.ਟੀ.ਡੀ. ਨੇ ਕਿਹਾ,''ਅੱਤਵਾਦੀਆਂ ਕੋਲੋਂ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਹੱਥਗੋਲੇ, ਵਿਸਫੋਟਕ ਸਮੱਗਰੀ, ਨੌਨ-ਇਲੈਕਟ੍ਰਿਕ ਡੇਟੋਨੇਟਰ, ਇਕ ਪਿਸਤੌਲ, ਇਕ ਲੈਪਟਾਪ ਅਤੇ ਕਈ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।'' ਪੁਲਸ ਨੇ ਇਸ ਸੰਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁੱਤਰ ਨੇ ਇਕ ਸਾਲ ਤੱਕ ਘਰ ’ਚ ਲੁਕੋ ਕੇ ਰੱਖੀ ਮਾਂ ਦੀ ਲਾਸ਼, ਵਜ੍ਹਾ ਜਾਣ ਹੋਵੋਗੇ ਹੈਰਾਨ
NEXT STORY