ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਅਵਾ (ਜੇ.ਯੂ.ਡੀ.) ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਥੇ ਵੀਰਵਾਰ ਦੇਰ ਰਾਤ ਜਾਰੀ ਇਕ ਬਿਆਨ ਵਿਚ ਪੰਜਾਬ ਪੁਲਸ ਦੇ ਅੱਤਵਾਦ ਵਿਰੋਧੀ ਵਿਭਾਗ (ਸੀ.ਟੀ.ਡੀ.) ਨੇ ਕਿਹਾ ਕਿ ਉਸ ਨੇ ਲਾਹੌਰ ਤੋਂ ਕਰੀਬ 150 ਕਿਲੋਮੀਟਰ ਦੂਰ ਫੈਸਲਾਬਾਦ ਵਿਚ ਇਕ ਠਿਕਾਣੇ 'ਤੇ ਕਾਰਵਾਈ ਕਰਦਿਆਂ ਜੇ.ਯੂ.ਡੀ. ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ।
ਬਿਆਨ ਵਿਚ ਕਿਹਾ ਗਿਆ,''ਉਨ੍ਹਾਂ ਕੋਲੋਂ ਲੱਖਾਂ ਰੁਪਏ ਬਰਾਮਦ ਕੀਤੇ ਗਏ, ਜਿਹੜੇ ਉਨ੍ਹਾਂ ਨੇ ਅੱਤਵਾਦੀ ਗਤੀਵਿਧੀਆਂ ਲਈ ਇਕੱਠੇ ਕੀਤੇ ਸਨ।'' ਵਿਭਾਗ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਫੈਸਲਾਬਾਦ ਵਿਚ ਅੱਤਵਾਦ ਵਿਰੋਧੀ ਅਦਾਲਤ ਵਿਚ ਇਕ ਰਿਪੋਰਟ ਵੀ ਪੇਸ਼ ਕੀਤੀ ਗਈ। ਬੀਤੇ ਹਫਤੇ ਵੀ ਅਧਿਕਾਰੀਆਂ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ 10 ਅੱਤਵਾਦੀਆਂ ਨੂੰ ਪੰਜਾਬ ਵਿਚੋਂ ਗ੍ਰਿਫਤਾਰ ਕੀਤਾ ਸੀ। ਪੁਲਸ ਨੇ ਦੱਸਿਆ ਕਿ ਅੱਤਵਾਦ ਨੂੰ ਧਨ ਮੁਹੱਈਆ ਕਰਾਉਣ ਵਾਲਿਆਂ ਵਿਰੁੱਧ ਦੇਸ਼ ਭਰ ਵਿਚ ਕਾਰਵਾਈ ਚੱਲ ਰਹੀ ਹੈ।
ਆਬੂ ਧਾਬੀ ਦੇ ਆਈਕੌਨਿਕ ਟਾਵਰ 'ਤੇ ਛਾਏ ਪੀ.ਐੱਮ. ਮੋਦੀ
NEXT STORY