ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਮੀਂਹ ਸੰਬੰਧੀ ਵਿਭਿੰਨ ਘਟਨਾਵਾਂ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋਏ ਹਨ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਓਕਾਰਾ ਸ਼ਹਿਰ ਦੇ ਤਾਰਿਕ ਅਬਾਦ ਇਲਾਕੇ ਵਿਚ ਹਨੇਰੀ ਅਤੇ ਮੀਂਹ ਦੌਰਾਨ ਇਕ ਛੱਤ ਦੇ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ।
ਪੜ੍ਹੋ ਇਹ ਅਹਿਮ ਖਬਰ- ਭੂਟਾਨ 'ਚ 12 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਦੇਸ਼ ਭਰ 'ਚ ਬਵਾਲ
ਸਥਾਨਕ ਲੋਕਾਂ ਅਤੇ ਬਚਾਅ ਟੀਮਾਂ ਨੇ ਘਟਨਾਸਥਲ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਵਿਚ 3 ਔਰਤਾਂ, ਚਾਰ ਬੱਚੇ ਅਤੇ ਇਕ ਪੁਰਸ਼ ਸ਼ਾਮਲ ਹੈ। ਜ਼ਖਮੀਆਂ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ। ਉੱਥੇ ਇਕ ਹੋਰ ਘਟਨਾ ਵਿਚ 2 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਵਿਚ ਸੋਮਵਾਰ ਨੂੰ ਦੇਸ਼ ਦੇ ਵਿਭਿੰਨ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਸੰਬੰਧੀ ਐਲਰਟ ਕਰ ਦਿੱਤਾ ਸੀ।
ਜੋਅ ਬਾਈਡੇਨ ਨੇ ਆਪਣੇ ਪੁੱਤਰ ਬੀਓ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
NEXT STORY