ਇਸਲਾਮਾਬਾਦ (ਏ.ਐੱਨ.ਆਈ.): ਵਿਸਾਖੀ ਦੇ ਪਵਿੱਤਰ ਮੌਕੇ 437 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲ ਗਈ ਹੈ। ਸਾਰੇ ਸਿੱਖ ਸ਼ਰਧਾਲੂ ਕੱਲ੍ਹ ਪਾਕਿਸਤਾਨ ਜਾਣ ਲਈ ਰਵਾਨਾ ਹੋਣਗੇ। ਪਾਕਿਸਤਾਨ ਸਰਕਾਰ ਵੱਲੋਂ ਇਹਨਾਂ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਪ੍ਰਮੁੱਖ ਗੁਰਦੁਆਰਿਆਂ ਵਿਚ ਦਰਸ਼ਨ ਕਰਨ ਦੇ ਨਾਲ ਹੀ ਮਸ਼ਹੂਰ ਨਨਕਾਣਾ ਸਾਹਿਬ ਗੁਰਦੁਆਰੇ ਵਿਚ ਦਰਸ਼ਨ ਕਰਨ ਦੀ ਵੀ ਇਜਾਜ਼ਤ ਮਿਲ ਗਈ ਹੈ।
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਤਲਬ ਐੱਸ.ਜੀ.ਪੀ.ਸੀ. ਦੇ ਸੈਕਟਰੀ ਮੋਹਿੰਦਰ ਸਿੰਘ ਆਹਿਲ ਨੇ ਕਿਹਾ ਹੈ ਕਿ ਪਾਕਿਸਤਾਨ ਵੱਲੋਂ 437 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਮਿਲੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਮੋਹਿੰਦਰ ਸਿੰਘ ਆਹਿਲ ਮੁਤਾਬਕ ਵਿਸਾਖੀ ਮੌਕੇ ਗੁਰਦੁਆਰਿਆਂ ਦੇ ਦਰਸ਼ਨ ਲਈ ਸ਼ਰਧਾਲੂਆਂ ਦਾ ਜਥਾ ਕੱਲ੍ਹ ਰਵਾਨਾ ਹੋਵੇਗਾ ਅਤੇ 22 ਅਪ੍ਰੈਲ ਨੂੰ ਸਾਰੇ ਸ਼ਰਧਾਲੂ ਵਾਪਸ ਭਾਰਤ ਜਾ ਜਾਣਗੇ। ਇੱਥੇ ਦੱਸ ਦਈਏ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਗਈ ਸੂਚੀ ਵਿਚੋਂ 356 ਯਾਤਾਰੀਆਂ ਦੇ ਨਾਮ ਕੱਟ ਦਿੱਤੇ ਸਨ। ਜਿਹਨਾਂ ਨੇ ਖਾਲਸਾ ਸਾਜਨਾ ਦਿਵਸ ਮਤਲਬ ਵਿਸਾਖੀ ਮਨਾਉਣ ਲਈ ਪਾਕਿਸਤਾਨ ਜਾਣ ਦੀ ਇਜਾਜ਼ਤ ਸਰਕਾਰ ਤੋਂ ਮੰਗੀ ਸੀ।
ਪੜ੍ਹੋ ਇਹ ਅਹਿਮ ਖਬਰ- ਪਾਕਿ : ਦੋ ਈਸਾਈ ਨਰਸਾਂ ਖ਼ਿਲਾਫ਼ ਈਸ਼ਨਿੰਦਾ ਦਾ ਕੇਸ
ਵਾਹਗਾ ਬਾਰਡਰ ਜ਼ਰੀਏ ਜਾਣਗੇ ਪਾਕਿ
ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ ਨੂੰ ਐੱਸ.ਜੀ.ਪੀ.ਸੀ. ਦਫਤਰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ ਅਤੇ ਵਾਹਗਾ ਬਾਰਡਰ ਹੁੰਦੇ ਹੋਏ ਪਾਕਿਸਤਾਨ ਜਾਵੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਬਾਅਦ 22 ਅਪ੍ਰੈਲ ਨੂੰ ਵਾਪਸ ਪਰਤ ਆਵੇਗਾ। ਐੱਸ.ਜੀ.ਪੀ.ਸੀ. ਵੱਲੋਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਕਰਵਾਉਣ ਲਈ ਕੈਂਪ ਦਾ ਆਯਜੋਨ ਕੀਤਾ ਗਿਆ ਸੀ ਜਿਸ ਵਿਚ ਸਾਰੇ ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਰਿਪੋਰਟ ਮੁਤਾਬਕ ਕੋਰੋਨਾ ਵਾਇਰਸ ਕਾਰਨ ਇਸ ਸਾਲ ਘੱਟ ਸ਼ਰਧਾਲੂਆਂ ਨੇ ਵੀਜ਼ਾ ਲਈ ਅਰਜ਼ੀ ਦਿੱਤੀ ਸੀ। ਪਾਕਿਸਤਾਨ ਸਰਕਾਰ ਨੇ ਵੀ ਸੀਮਤ ਗਿਣਤੀ ਵਿਚ ਹੀ ਸ਼ਰਧਾਲੂਆਂ ਦੇ ਵੀਜ਼ੇ ਨੂੰ ਮਨਜ਼ੂਰੀ ਦਿੱਤੀ ਹੀ। ਭਾਰਤ ਤੋਂ ਜਾਣ ਵਾਲੇ 437 ਸ਼ਰਧਾਲੂਆਂ ਨੂੰ 11 ਦਿਨਾਂ ਤੱਕ ਪਾਕਿਸਤਾਨ ਵਿਚ ਰਹਿ ਕੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਹਨਾਂ ਵਿਚ ਗੁਰਦੁਆਰਾ ਪੰਜਾ ਸਾਹਿਬ, ਨਨਕਾਣਾ ਸਾਹਿਬ, ਡੇਰਾ ਸਾਹਿਬ, ਲਾਹੌਰ ਸੱਚਾ ਸੌਦਾ, ਡੇਰਾ ਸਾਹਿਬ ਕਰਤਾਰਪੁਰ ਅਤੇ ਦੂਜੇ ਕਈ ਹੋਰ ਗੁਰਦੁਆਰੇ ਸ਼ਾਮਲ ਹਨ।
ਨੋਟ- ਵਿਸਾਖੀ ਮੌਕੇ 437 ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਮਿਲੀ ਇਜਾਜ਼ਤ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੱਖਣੀ ਕੋਰੀਆ ਮੁੜ ਸ਼ੁਰੂ ਕਰੇਗਾ ਐਸਟ੍ਰਾਜ਼ੇਨੇਕਾ ਟੀਕੇ ਦੀ ਵਰਤੋਂ
NEXT STORY