ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਅਸ਼ਾਂਤ ਸੂਬੇ ਖ਼ੈਬਰ ਪਖ਼ਤੂਨਖ਼ਵਾ 'ਚ ਸੁਰੱਖਿਆ ਫੋਰਸਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਚਲਾਏ ਗਏ ਆਪ੍ਰੇਸ਼ਨ ਵਿਚ 5 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਵਜ਼ੀਰਿਸਤਾਨ ਜ਼ਿਲੇ ਵਿਚ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਚਲਾਏ ਗਏ ਆਪ੍ਰੇਸ਼ਨ ਦੌਰਾਨ ‘ਫ਼ਿਤਨਾ ਅਲ-ਖ਼ਵਾਰਿਜ’ ਨਾਲ ਜੁੜੇ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਗਿਆ।
ਪਾਕਿਸਤਾਨ ਦੀ ਸੰਘੀ ਸਰਕਾਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਲਈ ‘ਫ਼ਿਤਨਾ ਅਲ-ਖ਼ਵਾਰਿਜ’ ਸ਼ਬਦ ਦੀ ਵਰਤੋਂ ਕਰਦੀ ਹੈ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ। ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿਚ ਪਿਛਲੇ ਕਈ ਸਾਲਾਂ ਤੋਂ ਅੱਤਵਾਦੀ ਹਿੰਸਾ, ਅਫ਼ਗਾਨਿਸਤਾਨ ਤੋਂ ਲੜਾਕਿਆਂ ਦੀ ਸਰਹੱਦ ਪਾਰ ਆਵਾਜਾਈ ਅਤੇ ਲਗਾਤਾਰ ਫੌਜੀ ਮੁਹਿੰਮਾਂ ਕਾਰਨ ਅਸ਼ਾਂਤੀ ਬਣੀ ਹੋਈ ਹੈ।
ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ
NEXT STORY